ਅਪ੍ਰੈਲ ਦੇ ਪਹਿਲੇ ਹਫ਼ਤੇ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ

Tuesday, Apr 08, 2025 - 01:54 PM (IST)

ਅਪ੍ਰੈਲ ਦੇ ਪਹਿਲੇ ਹਫ਼ਤੇ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਵਿਚ ਗਰਮੀ ਦਾ ਪ੍ਰਕੋਪ ਹੁਣ ਵਧਣ ਲੱਗਾ ਹੈ। ਆਲਮ ਇਹ ਹੈ ਕਿ ਅਪ੍ਰੈਲ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਹੀ ਗਰਮੀ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਸ਼ਹਿਰਾਂ ਵਿਚ ਤਾਪਮਾਨ 42 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਦੋਵਾਂ ਸੂਬਿਆਂ ਵਿਚ 8 ਤੇ 9 ਅਪ੍ਰੈਲ ਨੂੰ ਅਤਿ ਦੀ ਗਰਮੀ ਪੈਣ ਸਬੰਧੀ ‘ਯੈਲੋ’ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਨਾਲ ਹੀ 10 ਅਪ੍ਰੈਲ ਨੂੰ ਪੱਛਮੀ ਗੜਬੜੀ ਦੇ ਚੱਲਦਿਆਂ ਕਈ ਥਾਈਂ ਕਿਣਮਿਣ ਹੋਣ ਅਤੇ ਬਿਜਲੀ ਲਿਸ਼ਕਣ ਦੀ ਪੇਸ਼ੀਨਗੋਈ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਬਠਿੰਡਾ ਏਅਰਪੋਰਟ ਨੇੜਲਾ ਇਲਾਕਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 41.9 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ 8.2 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਹਰਿਆਣਾ ਦਾ ਰੋਹਤਕ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਤਾਪਮਾਨ 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 6.6 ਡਿਗਰੀ ਵੱਧ ਸੀ। ਪੰਜਾਬ ਵਿਚ ਗਰਮੀ ਵਧਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਵੱਧ ਗਈਆਂ ਹਨ ਤੇ ਬਿਜਲੀ ਦੀ ਮੰਗ ਵੀ ਤੇਜ਼ੀ ਨਾਲ ਵਧੀ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 37.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 37, ਲੁਧਿਆਣਾ ਵਿਚ 39.2, ਪਟਿਆਲਾ ਵਿਚ 38.6, ਪਠਾਨਕੋਟ ਵਿਚ 37, ਬਠਿੰਡਾ ਸ਼ਹਿਰ ਵਿਚ 40, ਫਰੀਦਕੋਟ ਵਿਚ 39.5, ਗੁਰਦਾਸਪੁਰ ਵਿਚ 35.5, ਨਵਾਂ ਸ਼ਹਿਰ ਵਿਚ 35.8, ਫਤਹਿਗੜ੍ਹ ਸਾਹਿਬ ਵਿਚ 37.1, ਫਿਰੋਜ਼ਪੁਰ ਵਿਚ 38, ਹੁਸ਼ਿਆਰਪੁਰ ਵਿਚ 35.9, ਜਲੰਧਰ ਵਿਚ 37.3, ਮੋਗਾ ਵਿਚ 37.2, ਮੁਹਾਲੀ ਵਿਚ 36.4 ਅਤੇ ਰੋਪੜ ਵਿਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੁਲਸ ਛਾਉਣੀ 'ਚ ਬਦਲਿਆ ਫਰੀਦਕੋਟ ਦਾ ਬੱਸ ਸਟੈਂਡ, ਵੱਡੀ ਗਿਣਤੀ ਪੁਲਸ ਨੇ ਸਾਂਭਿਆ ਮੋਰਚਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News