ਅਹਿਮ ਖ਼ਬਰ : ਪੰਜਾਬ ''ਚ ਫਰਵਰੀ ਮਹੀਨੇ ਹੀ ਪੈਣ ਲੱਗੀ ਇੰਨੀ ''ਗਰਮੀ'', ਟੁੱਟਿਆ ਪਿਛਲੇ 57 ਸਾਲਾਂ ਦਾ ਰਿਕਾਰਡ

Friday, Feb 26, 2021 - 09:32 AM (IST)

ਲੁਧਿਆਣਾ (ਸਲੂਜਾ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਫਰਵਰੀ ਮਹੀਨੇ ਦੌਰਾਨ ਪਿਛਲੇ 57 ਸਾਲਾਂ ਦਾ ਗਰਮੀ ਦਾ ਰਿਕਾਰਡ ਟੁੱਟ ਗਿਆ ਹੈ। ਪੀ. ਏ. ਯੂ. ਮੌਸਮ ਮਹਿਕਮੇ ਦੀ ਇੰਚਾਰਜ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ 1973 'ਚ ਫਰਵਰੀ ਮਹੀਨੇ ’ਚ ਵੱਧ ਤੋਂ ਵੱਧ ਤਾਪਮਾਨ 29.5 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਇਸ ਸਾਲ ਇਹ 30 ਡਿਗਰੀ ਸੈਲਸੀਅਸ ਨੂੰ ਪਾਰ ਕਰਦੇ ਹੋਏ 30.2 ਡਿਗਰੀ ਸੈਲਸੀਅਸ ’ਤੇ ਪੁੱਜ ਚੁੱਕਾ ਹੈ।

ਇਹ ਵੀ ਪੜ੍ਹੋ : ਕ੍ਰਿਕਟਰ 'ਯੁਵਰਾਜ' ਨੂੰ ਹਾਈਕੋਰਟ ਤੋਂ ਰਾਹਤ, ਇਸ ਮਾਮਲੇ 'ਚ ਕਾਰਵਾਈ 'ਤੇ ਲੱਗੀ ਰੋਕ

ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਫਰਵਰੀ ਮਹੀਨੇ 'ਚ ਆਮ ਤੌਰ 'ਤੇ ਤਾਪਮਾਨ ਲਗਭਗ 22 ਡਿਗਰੀ ਦੇ ਨੇੜੇ ਰਹਿੰਦਾ ਹੈ ਪਰ ਬੀਤੇ ਦਿਨਾਂ 'ਚ ਇਹ ਤਾਪਮਾਨ 30 ਡਿਗਰੀ ਦੇ ਨੇੜੇ ਪਹੁੰਚ ਗਿਆ ਸੀ, ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਲੋਕਾਂ ਨੂੰ ਗਰਮੀ ਵੱਧ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਬੀਤੇ ਦਿਨਾਂ ਦੌਰਾਨ ਮੌਸਮ 'ਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : 'ਫ਼ੌਜ' 'ਚ ਕੈਰੀਅਰ ਬਣਾਉਣ ਦੀਆਂ ਚਾਹਵਾਨ ਪੰਜਾਬੀ ਕੁੜੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਸੁਨਹਿਰੀ ਮੌਕਾ

ਡਾ. ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਆਈ. ਐਮ. ਡੀ. ਵੱਲੋਂ ਜੋ ਉਨ੍ਹਾਂ ਨੂੰ ਫਾਰਕਾਸਟ ਮਿਲੀ ਹੈ, ਉਸ ਦੇ ਮੁਤਾਬਕ ਪੰਜਾਬ ਦੇ ਕੰਢੀ ਇਲਾਕਿਆਂ 'ਚ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਵੇਖਣ ਨੂੰ ਮਿਲ ਸਕਦਾ ਹੈ, ਜਿਸ ਨਾਲ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਗਰੀਬਾਂ ਲਈ ਬਣਨਗੇ 25 ਹਜ਼ਾਰ ਤੋਂ ਜ਼ਿਆਦਾ ਮਕਾਨ, ਅਰਜ਼ੀ ਦੇਣ ਵਾਲਿਆਂ ਲਈ ਇਹ ਸ਼ਰਤਾਂ ਲਾਜ਼ਮੀ

ਉਨ੍ਹਾਂ ਕਿਹਾ ਕਿ ਬੀਤੇ 2-3 ਦਿਨ ਜੋ ਲਗਾਤਾਰ ਗਰਮੀ ਵਧੀ ਹੈ, ਇਸ ਮੀਂਹ ਨਾਲ ਉਸ 'ਚ ਥੋੜ੍ਹਾ ਜਿਹਾ ਪ੍ਰਭਾਵ ਵੇਖਣ ਨੂੰ ਮਿਲੇਗਾ ਅਤੇ ਪਾਰਾ ਘਟੇਗਾ ਪਰ ਇਸ ਤੋਂ ਬਾਅਦ ਮੁੜ ਤੋਂ ਮੌਸਮ ਆਮ ਵਰਗਾ ਹੋ ਜਾਵੇਗਾ। 
ਨੋਟ : ਪੰਜਾਬ 'ਚ ਫਰਵਰੀ ਮਹੀਨੇ ਹੀ ਤਾਪਮਾਨ 'ਚ ਹੋਏ ਇੰਨੇ ਵਾਧੇ ਬਾਰੇ ਦਿਓ ਆਪਣੀ ਰਾਏ


Babita

Content Editor

Related News