ਪੰਜਾਬ 'ਚ ਅੱਤ ਦੀ ਗਰਮੀ ਨਾਲ ਝੁਲਸ ਰਹੇ ਲੋਕਾਂ ਲਈ ਚੰਗੀ ਖ਼ਬਰ, ਆਉਣ ਵਾਲੇ ਦਿਨਾਂ 'ਚ ਪੈ ਸਕਦੇ ਮੀਂਹ
Sunday, May 15, 2022 - 11:01 AM (IST)
ਲੁਧਿਆਣਾ (ਸਲੂਜਾ) : ਅਗਲੇ 2 ਦਿਨਾਂ ਦੌਰਾਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਗਰਮ ਹਵਾਵਾਂ ਚੱਲਣ ਨਾਲ ਆਮ ਨਾਲੋਂ ਜ਼ਿਆਦਾ ਤਾਪਮਾਨ ਰਹਿਣ ਦੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਚੰਡੀਗੜ੍ਹ ਨੇ ਮੌਸਮ ਦੇ ਮਿਜਾਜ਼ ਨੂੰ ਲੈ ਕੇ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ’ਚ ਦੱਸਿਆ ਕਿ ਮੌਜੂਦਾ ਸਮੇਂ ’ਚ ਵੱਧ ਤੋਂ ਵੱਧ ਤਾਪਮਾਨ ਦੋਵਾਂ ਸੂਬਿਆਂ ਵਿਚ ਆਮ ਨਾਲੋਂ 3 ਤੋਂ 6 ਡਿਗਰੀ ਸੈਲਸੀਅਸ ਤੱਕ ਜ਼ਿਆਦਾ ਹੈ।
ਇਸ ਦੇ ਨਾਲ ਹੀ ਇਹ ਵੀ ਸੰਭਾਵਨਾ ਪ੍ਰਗਟ ਕੀਤੀ ਗਈ ਕਿ ਤਾਜ਼ਾ ਪੱਛਮੀ ਚੱਕਰਵਾਤ ਆਉਣ ਦੇ ਨਾਲ 16 ਤੋਂ 17 ਮਈ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕੁੱਝ ਹਿੱਸਿਆਂ ’ਚੋਂ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਗਰਜ ਅਤੇ ਚਮਕ ਦੇ ਨਾਲ ਧੂੜ ਭਰੀ ਹਨ੍ਹੇਰੀ ਚੱਲਣ ਨਾਲ ਹੀ ਹਲਕੀ ਬਾਰਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ਡੇਰਾਬੱਸੀ 'ਚ ਦਰਦਨਾਕ ਘਟਨਾ, ਖੇਤਾਂ 'ਚ ਨਾੜ ਨੂੰ ਲੱਗੀ ਅੱਗ ਕਾਰਨ ਡੇਢ ਸਾਲਾ ਬੱਚੀ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ