ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਇਸ ਦਿਨ ਪੈ ਸਕਦੈ ਭਾਰੀ ਮੀਂਹ

Tuesday, Aug 06, 2024 - 06:19 PM (IST)

ਚੰਡੀਗੜ੍ਹ : ਪੰਜਾਬ ਵਿਚ ਹੁੰਮਸ ਭਰੀ ਗਰਮੀ ਕਾਰਣ ਬੇਹਾਲ ਹੋਏ ਲੋਕਾਂ ਨੂੰ ਹਲਕੀ ਰਾਹਤ ਮਿਲਣ ਜਾ ਰਹੀ ਹੈ। ਸੂਬੇ ਵਿਚ ਦੋ ਦਿਨਾਂ ਤੱਕ ਚੰਗਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਦੋ ਦਿਨਾਂ ਤੱਕ ਯੈਲੋ ਅਲਰਟ ਰਹਿਣ ਵਾਲਾ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਨਾਲ ਲੱਗਦੇ ਇਲਾਕਿਆਂ ਤੱਕ ਸੀਮਤ ਰਹੇਗਾ। ਸੋਮਵਾਰ ਨੂੰ ਹੋਈ ਬਾਰਿਸ਼ ਵੀ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੀ, ਜਿਸ ਕਾਰਨ ਪੰਜਾਬ ਦੇ ਤਾਪਮਾਨ 'ਚ 0.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਵਿਭਾਗ ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਰਿਹਾ ਹੈ। ਅੰਕੜਿਆਂ ਮੁਤਾਬਕ ਐੱਸਬੀਐੱਸ ਨਗਰ ਵਿਚ 9 ਮਿਲੀਮੀਟਰ, ਰੋਪੜ ਵਿਚ 8.5, ਪਠਾਨਕੋਟ ਵਿਚ 4 ਅਤੇ ਮੋਗਾ-ਫਿਰੋਜ਼ਪੁਰ ਵਿੱਚ 0.5-0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਵਿਭਾਗ ਨੇ 7 ਅਗਸਤ ਨੂੰ ਸੂਬੇ ਵਿਚ ਕਈ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। 

ਇਹ ਵੀ ਪੜ੍ਹੋ : ਚੋਣ ਕਮਿਸ਼ਨ ਨੇ ਅਯੋਗ ਐਲਾਨੇ ਪੰਜਾਬ ਦੇ ਇਹ 6 ਲੀਡਰ, ਨਹੀਂ ਲੜ ਸਕਣਗੇ ਚੋਣਾਂ

ਸੂਬੇ ਵਿਚ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਸੂਬੇ ਅੰਦਰ ਮਾਨਸੂਨ ਤੋਂ ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਲਿਆਉਣ ਦੀ ਉਮੀਦ ਸੀ ਪਰ 1 ਤੋਂ 5 ਅਗਸਤ ਤੱਕ ਮਾਨਸੂਨ ਕਮਜ਼ੋਰ ਰਿਹਾ ਅਤੇ ਪਹਿਲੇ ਹਫਤੇ ਦਰਮਿਆਨ ਹੀ ਨਾ ਦੇ ਬਰਾਬਰ ਹੀ ਵਰਖਾ ਹੋਈ। ਪੰਜਾਬ 'ਚ ਇਨ੍ਹਾਂ 5 ਦਿਨਾਂ 'ਚ 14 ਫੀਸਦੀ ਘੱਟ ਬਾਰਿਸ਼ ਹੋਈ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ

ਦੂਜੇ ਪਾਸੇ ਪੰਜਾਬ ਦੇ ਮੁਕਾਬਲੇ ਹਿਮਚਾਲ ਵਿਚ ਜ਼ਿਆਦਾ ਬਾਰਿਸ਼ ਹੋ ਰਹੀ ਹੈ। ਕੁਲੂ, ਹਿਮਾਚਲ ਮੰਡੀ ਅਤੇ ਸ਼ਿਮਲਾ ਦੇ ਰਾਮਪੁਰ ਵਿਚ ਬੱਦਲ ਫਟਣ ਕਾਰਣ ਹੜ੍ਹ ਵਿਚ ਰੁੜ੍ਹੇ 41 ਲੋਕਾਂ ਦੀ ਭਾਲ ਜਾਰੀ ਹੈ। ਸਮੇਜ ਵਿਚ ਚੱਲ ਰਹੇ ਸਰਚ ਆਪਰੇਸ਼ਨ ਦੇ 5ਵੇਂ ਦਿਨ ਸੋਮਵਾਰ ਸਵੇਰੇ ਸੁੰਨੀ ਡੈਮ ਦੇ ਲਗਭਗ ਡੋਗਰੀ ਤੋਂ ਦੋ ਲਾਸ਼ਾਂ ਬਰਾਮਦ ਹੋਣ ਨਾਲ ਆਪਦਾ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 15 ਹੋ ਗਈ ਹੈ। ਲਾਪਤਾ ਲੋਕਾਂ ਦੀ ਭਾਲ ਵਿਚ ਐੱਨ. ਡੀ. ਆਰ. ਐੱਫ., ਐੱਸ. ਡੀ. ਆਰ. ਐੱਫ., ਪੁਲਸ ਅਤੇ ਹੋਮਗਾਰਡ ਦੇ ਜਵਾਨ ਜੁਟੇ ਹੋਏ ਹਨ। 

ਇਹ ਵੀ ਪੜ੍ਹੋ : ਬੇਰਹਿਮੀ ਦੀ ਹੱਦ, ਘਰ 'ਚ ਦਾਖਲ ਹੋ ਕੇ ਬੁਰੀ ਤਰ੍ਹਾਂ ਵੱਢੀ ਔਰਤ, ਪਾਣੀ ਵਾਂਗ ਵਹਿ ਗਿਆ ਖੂਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News