ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਅੱਜ 'ਲੂ' ਦਾ ਅਲਰਟ, ਦੁਪਹਿਰ 12 ਤੋਂ 3 ਵਜੇ ਤੱਕ ਜਾਰੀ ਹੋਈ Warning

Tuesday, Jun 18, 2024 - 10:52 AM (IST)

ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਅੱਜ 'ਲੂ' ਦਾ ਅਲਰਟ, ਦੁਪਹਿਰ 12 ਤੋਂ 3 ਵਜੇ ਤੱਕ ਜਾਰੀ ਹੋਈ Warning

ਚੰਡੀਗੜ੍ਹ : ਗਰਮੀ ਨੇ ਪੂਰੇ ਪੰਜਾਬ ’ਚ ਲੋਕਾਂ ਦਾ ਜਿਊਣਾ ਔਖਾ ਕਰ ਦਿੱਤਾ ਹੈ। ਘਰ ਤੋਂ ਬਾਹਰ ਨਿਕਲਦੇ ਹੀ ਗਰਮ ਤੇਜ਼ ਹਵਾ ਨਾਲ ਸਰੀਰ ਝੁਲਸਣ ਲੱਗਦਾ ਹੈ। ਮੌਸਮ ਵਿਭਾਗ ਨੇ ਯੈਲੋ ਅਤੇ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ ਅਤੇ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ ਚਿਤਾਵਨੀ ਵੀ ਦਿੱਤੀ ਹੈ। ਅੱਜ ਪੰਜਾਬ ਦੇ ਸਾਰੇ 13 ਜ਼ਿਲ੍ਹਿਆਂ 'ਚ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ-ਤੂਫ਼ਾਨ ਦਾ Alert, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ, ਹੋ ਜਾਓ ਖ਼ੁਸ਼ (ਵੀਡੀਓ)

ਸੂਰਜ ਦੀਆਂ ਸਿੱਧੀਆਂ ਕਿਰਨਾਂ ਕਾਰਨ ਹਵਾ ਬਹੁਤ ਗਰਮ ਹੋ ਗਈ ਹੈ ਅਤੇ ਸਾਮਾਨ ਵੀ ਗਰਮ ਹੋਣ ਲੱਗਾ ਹੈ। ਟੂਟੀਆਂ ’ਚੋਂ ਗੀਜ਼ਰ ਵਰਗਾ ਉੱਬਲਦਾ ਪਾਣੀ ਆ ਰਿਹਾ ਹੈ, ਜਿਸ ਕਾਰਨ ਹੱਥ, ਮੂੰਹ ਧੋਣਾ ਅਤੇ ਨਹਾਉਣਾ ਵੀ ਮੁਸ਼ਕਲ ਹੋ ਗਿਆ ਹੈ। ਗਰਮੀ ਨੇ ਅੱਜ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਦੋਂਕਿ ਪਾਰਾ 46 ਤੋਂ ਉੱਪਰ ਟਿੱਕਿਆ ਹੋਇਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਮਾਂ ਨਾਲ ਇਤਰਾਜ਼ਯੋਗ ਹਾਲਤ 'ਚ ਦੇਖ ਪੁੱਤ ਨੇ ਕੁਹਾੜੀ ਨਾਲ ਵੱਢਿਆ ਬੰਦਾ

ਗਰਮੀ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਕਰੀਬ ਦੋ ਮੀਟਰ ਹੇਠਾਂ ਚਲਾ ਗਿਆ ਹੈ। ਨਹਿਰਬੰਦੀ ਕਾਰਨ ਬਠਿੰਡਾ ਜ਼ਿਲ੍ਹੇ ’ਚ ਪਾਣੀ ਦੀ ਕਿੱਲਤ ਵੀ ਮਹਿਸੂਸ ਕੀਤੀ ਜਾ ਰਹੀ ਹੈ। ਬੀਤੇ ਦਿਨ ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ, ਪੱਛਮੀ ਗੜਬੜੀ ਦੇ ਅੱਜ ਸ਼ਾਮ ਨੂੰ ਅਤੇ 19 ਤੋਂ 21 ਜੂਨ ਦਰਮਿਆਨ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਕਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਿਜਲੀ ਦੀ ਖ਼ਪਤ 43 ਫ਼ੀਸਦੀ ਵਧੀ ਹੈ। ਪਿਛਲੇ ਸਾਲ ਜੂਨ ਵਿੱਚ ਬਿਜਲੀ ਦੀ ਮੰਗ 11309 ਮੈਗਾਵਾਟ ਸੀ, ਜੋ ਵੱਧ ਕੇ 15775 ਮੈਗਾਵਾਟ ਹੋ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News