ਪੰਜਾਬ ''ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, ਇਹ ਜ਼ਿਲ੍ਹੇ ਰਹਿਣ ਸਾਵਧਾਨ, ਕਿਸਾਨਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ!
Wednesday, Apr 09, 2025 - 06:22 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਲਗਾਤਾਰ ਗਰਮੀ ਵਿਚ ਵਾਧਾ ਹੋਣ ਲੱਗਿਆ ਹੈ। ਸੂਬੇ ਵਿਚ ਦਿਨ ਦਾ ਤਾਪਮਾਨ 43.1 ਡਿਗਰੀ ਤੱਕ ਪਹੁੰਚ ਗਿਆ ਹੈ। ਉਥੇ ਹੀ ਬਠਿੰਡਾ ਸਭ ਤੋਂ ਗਰਮ ਰਿਹਾ ਹੈ। ਮੌਸਮ ਵਿਭਾਗ ਨੇ ਤਾਜ਼ਾ ਭਵਿੱਖਬਾਣੀ ਕਰਦੇ ਹੋਏ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦੀ ਚਿਤਾਵਨੀ ਅਤੇ 4 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ। ਇਸ ਦੇ ਨਾਲ ਹੀ ਦਿਨ ਵਾਂਗ ਹੁਣ ਰਾਤ ਨੂੰ ਵੀ ਗਰਮੀ ਵਿਚ ਵਾਧਾ ਵੇਖਣ ਨੂੰ ਮਿਲੇਗਾ। ਉਥੇ 9, 10 ਅਤੇ 11 ਅਪ੍ਰੈਲ ਨੂੰ ਸੂਬੇ ਵਿਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਅੱਜ ਤੋਂ ਸਰਗਰਮ ਹੋ ਗਈ ਹੈ। ਅਜਿਹੀ ਸਥਿਤੀ ਵਿੱਚ 9 ਅਪ੍ਰੈਲ 10 ਅਤੇ 11 ਅਪ੍ਰੈਲ ਨੂੰ ਸੂਬੇ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਕਾਰਨ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਵਾਹਨ ਚਾਲਕ ਜ਼ਰਾ ਦੇਣ ਧਿਆਨ, ਐਕਸ਼ਨ ਮੋਡ 'ਚ ਪੰਜਾਬ ਪੁਲਸ, ਕੀਤੀ ਸਖ਼ਤ ਕਾਰਵਾਈ
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ Warm Night ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਹੀਟ ਵੇਵ ਦਾ ਅਸਰ ਵੀ ਬਾਕੀ ਥਾਵਾਂ ਨਾਲੋਂ ਜ਼ਿਆਦਾ ਵੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਪਟਿਆਲਾ, ਸੰਗਰੂਰ, ਬਰਨਾਲਾ, ਫ਼ਰੀਦਕੋਟ ਲਈ ਵੀ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਅਗਲੇ 48 ਘੰਟੇ ਤਾਪਮਾਨ ਵਿਚ ਜ਼ਿਆਦਾ ਵਾਧਾ ਨਹੀਂ ਹੋਵੇਗਾ ਤੇ ਉਸ ਤੋਂ ਬਾਅਦ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਵੀ ਆ ਸਕਦੀ ਹੈ।
ਜੇਕਰ ਗੱਲ ਕੀਤੀ ਜਾਵੇ ਪਿਛਲੇ 24 ਘੰਟਿਆਂ ਦੀ ਤਾਂ ਸੂਬੇ ਦੇ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਤਾਪਮਾਨ ਨਾਲੋਂ 5.6 ਡਿਗਰੀ ਵੱਧ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਵੱਧ ਹੈ। ਲਗਾਤਾਰ ਵਧ ਰਹੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਨੇ ਇਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ: ਇਸ ਪ੍ਰਸਿੱਧ ਮੰਦਿਰ 'ਚ ਸ਼ਨੀ ਦੇਵ ਜੀ ਦੀ ਮੂਰਤੀ ਦੀ ਕੀਤੀ ਬੇਅਦਬੀ
ਦੱਸਣਯੋਗ ਹੈ ਕਿ ਮੌਸਮ ਵਿੱਚ ਤੇਜ਼ੀ ਨਾਲ ਆਈ ਤਬਦੀਲੀ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਨਾਲ ਜੂਝਣਾ ਪੈ ਰਿਹਾ ਹੈ। ਉਥੇ ਹੀ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਦਾ ਰੰਗ ਵੀ ਹੁਣ ਸੁਨਹਿਰੀ ਰੰਗਾ ਹੋ ਗਿਆ ਹੈ। ਫ਼ਸਲ ਪੱਕ ਕੇ ਤਿਆਰ ਹੋ ਰਹੀ ਹੈ ਅਤੇ ਆਉਂਦੇ ਕੁਝ ਹੀ ਦਿਨਾਂ ਵਿੱਚ ਫ਼ਸਲ ਦੀ ਕਟਾਈ ਦਾ ਕੰਮ ਵੀ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਇਕ ਦੋ ਦਿਨਾਂ ਤੱਕ ਹਨੇਰੀ-ਝੱਖੜ ਆਉਣ ਦੀ ਕੀਤੀ ਗਈ ਭਵਿੱਖਬਾਣੀ ਕਾਰਨ ਵੀ ਕਿਸਾਨ ਚਿੰਤਤ ਨਜ਼ਰ ਆ ਰਹੇ ਹਨ। ਬਾਰਿਸ਼ ਕਾਰਨ ਕਿਸਾਨਾਂ ਦੀ ਪੱਕੀ ਫ਼ਸਲ ਦਾ ਨੁਕਸਾਨ ਵੀ ਹੋ ਸਕਦਾ ਹੈ। ਦੂਜੇ ਪਾਸੇ ਸਿਹਤ ਵਿਭਾਗ ਨੇ ਮੌਸਮ ਦੀ ਤਬਦੀਲੀ ਕਾਰਨ ਲੋਕਾਂ ਨੂੰ ਬੀਮਾਰੀਆਂ ਅਤੇ ਹੀਟ ਵੇਵ ਤੋਂ ਬਚਾਉਣ ਲਈ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।
ਦੱਸ ਦੇਈਏ ਕਿ ਜੇਕਰ ਕਿਸੇ ਥਾਂ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਵੇ ਤਾਂ ਇਸ ਸਥਿਤੀ ਨੂੰ ਹੀਟ ਵੇਵ ਕਿਹਾ ਜਾਂਦਾ ਹੈ। ਹੀਟ ਵੇਵ ਦੀ ਸੰਭਾਵਨਾ ਦੇ ਚਲਦੇ ਲੂ ਲੱਗਣ ਦਾ ਖ਼ਤਰਾ ਹੁੰਦਾ ਹੈ। ਇਸ ਹਾਲਤ ਵਿਚ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕ, ਕਾਮੇ, ਮੋਟਾਪੇ ਤੋਂ ਪੀੜਤ ਲੋਕ, ਮਾਨਸਿਕ ਤੌਰ 'ਤੇ ਬੀਮਾਰ ਲੋਕ, ਖ਼ਾਸ ਤੌਰ 'ਤੇ ਦਿਲ ਦੀ ਬੀਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ: ਪੁੱਤ ਰਹਿੰਦਾ ਸੀ ਵਿਦੇਸ਼, ਨੂੰਹ ਨੂੰ ਵੇਖ ਸਹੁਰੇ ਦੀ ਬਦਲੀ ਨੀਅਤ, ਕਾਰਾ ਜਾਣ ਟੱਬਰ ਦੇ ਉੱਡੇ ਹੋਸ਼
ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ
ਦੂਜੇ ਪਾਸੇ ਕਈ ਥਾਵਾਂ 'ਤੇ ਅੱਜ ਹਲਕੀ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਹੇਗਾ ਤੇ ਉੱਥੇ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਇਸੇ ਤਰ੍ਹਾਂ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫ਼ਤਹਿਗੜ੍ਹ ਸਾਹਿਬ, ਫ਼ਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਜ਼ਿਲ੍ਹੇ ਵਿਚ ਬਾਰਿਸ਼ ਹੋ ਸਕਦੀ ਹੈ। 11 ਅਪ੍ਰੈਲ ਨੂੰ ਵੀ ਕਈ ਥਾਵਾਂ 'ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ
ਇਹ ਵੀ ਪੜ੍ਹੋ: PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e