ਪੰਜਾਬ 'ਚ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ, 27 ਅਤੇ 28 ਤਾਰੀਖ਼ ਨੂੰ ਵਧੇਗਾ 'ਲੂ' ਦਾ ਕਹਿਰ

Monday, Apr 25, 2022 - 09:56 AM (IST)

ਪੰਜਾਬ 'ਚ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ, 27 ਅਤੇ 28 ਤਾਰੀਖ਼ ਨੂੰ ਵਧੇਗਾ 'ਲੂ' ਦਾ ਕਹਿਰ

ਲੁਧਿਆਣਾ (ਸਲੂਜਾ) : ਪੰਜਾਬ 'ਚ ਗਰਮੀ ਦਿਨੋਂ-ਦਿਨ ਜ਼ੋਰ ਫੜ੍ਹਦੀ ਜਾ ਰਹੀ ਹੈ। ਇਸ ਨੂੰ ਮੁੱਖ ਰੱਖਦਿਆਂ ਮੌਸਮ ਮਾਹਿਰਾਂ ਨੇ ਦੱਸਿਆ ਕਿ 25 ਅਪ੍ਰੈਲ ਨੂੰ ਪੰਜਾਬ ਦੇ ਜੋ ਇਲਾਕੇ ਹਿਮਾਚਲ ਦੇ ਨਾਲ ਲੱਗਦੇ ਹਨ, ਉਨ੍ਹਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 27 ਅਤੇ 28 ਅਪ੍ਰੈਲ ਨੂੰ ਪੰਜਾਬ ਵਿਚ 'ਲੂ' ਦਾ ਕਹਿਰ ਵਧੇਗਾ। ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ ਇਕ-ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਐਤਵਾਰ ਨੂੰ ਤਾਪਮਾਨ 41 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।

ਇਹ ਵੀ ਪੜ੍ਹੋ : ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਇਕ ਹੋਰ ਅਹਿਮ ਐਲਾਨ, ਸੂਬੇ ਦੇ ਟਰਾਂਸਪੋਰਟਰਾਂ ਨੂੰ ਦਿੱਤੀ ਵੱਡੀ ਰਾਹਤ

ਐਤਵਾਰ ਨੂੰ ਪੰਜਾਬ ’ਚ ਕਪੂਰਥਲਾ 41.6 ਡਿਗਰੀ ਸੈਲਸੀਅਸ ਨਾਲ ਸਭ ਤੋਂ ਜ਼ਿਆਦਾ ਗਰਮ ਰਿਹਾ। ਮੌਸਮ ਵਿਭਾਗ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਦਿਨ ਲੁਧਿਆਣਾ ਵਿਚ 38.3 ਡਿਗਰੀ ਸੈਲਸੀਅਸ, ਅੰਮ੍ਰਿਤਸਰ 38.6 ਡਿਗਰੀ ਸੈਲਸੀਅਸ, ਪਠਾਨਕੋਟ 39 ਡਿਗਰੀ ਸੈਲਸੀਅਸ, ਗੁਰਦਾਸਪੁਰ 39.2 ਡਿਗਰੀ, ਫਿਰੋਜ਼ਪੁਰ, ਨੂਰਮਹਿਲ 37.9 ਡਿਗਰੀ, ਬਰਨਾਲਾ 39.2 ਡਿਗਰੀ, ਰੋਪੜ, 37.8 ਡਿਗਰੀ, ਮੋਹਾਲੀ 37.8 ਡਿਗਰੀ, ਫਤਹਿਗੜ੍ਹ 38.2, ਰੌਣੀ 37.8 ਡਿਗਰੀ ਅਤੇ ਪਟਿਆਲਾ 39.1 ਡਿਗਰੀ ਸੈਲਸੀਅਸ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ ਰਿਹਾ।

ਇਹ ਵੀ ਪੜ੍ਹੋ : ਹਵਸ ਦੀ ਭੁੱਖ 'ਚ ਦਰਿੰਦੇ ਨੇ ਢਾਈ ਸਾਲਾ ਬੱਚੀ ਨਾਲ ਕੀਤੀ ਹੈਵਾਨੀਅਤ, ਭੱਜਦੇ ਹੋਏ ਨੂੰ ਲੋਕਾਂ ਨੇ ਕੀਤਾ ਕਾਬੂ

ਇੱਥੇ ਦੱਸ ਦੇਈਏ ਕਿ ਗਰਮੀ ਦਾ ਕਹਿਰ ਵੱਧਦੇ ਹੀ ਸੜਕਾਂ ’ਤੇ ਸੰਨਾਟਾ ਛਾਉਣ ਲੱਗਦਾ ਹੈ। ਮੌਸਮ ਵਿਭਾਗ ਵੱਲੋਂ ਵੀ ਬਾਕਾਇਦਾ ਜਨਤਾ ਨੂੰ ਗਰਮੀ ਤੋਂ ਬਚਾਅ ਲਈ ਟਿਪਸ ਦਿੱਤੇ ਜਾਂਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News