ਅੱਤ ਦੀ ਗਰਮੀ ਦੌਰਾਨ ਖ਼ਤਰਨਾਕ ਹੋ ਸਕਦੀ ਹੈ 'ਲੂ', ਜਾਣੋ ਕੀ ਹਨ ਲੱਛਣ

Monday, May 02, 2022 - 03:42 PM (IST)

ਅੱਤ ਦੀ ਗਰਮੀ ਦੌਰਾਨ ਖ਼ਤਰਨਾਕ ਹੋ ਸਕਦੀ ਹੈ 'ਲੂ', ਜਾਣੋ ਕੀ ਹਨ ਲੱਛਣ

ਮਾਲੇਰਕੋਟਲਾ (ਜ਼ਹੂਰ/ਰਿਖੀ/ਸ਼ਹਾਬੂਦੀਨ) : ਪੰਜਾਬ ਸਮੇਤ ਪੂਰੇ ਦੇਸ਼ 'ਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਇਨ੍ਹੀਂ ਦਿਨੀਂ ਪੂਰੇ ਪੰਜਾਬ 'ਚ 'ਲੂ' ਚੱਲ ਰਹੀ ਹੈ, ਜੋ ਕਿ ਜਾਨਲੇਵਾ ਸਾਬਿਤ ਹੋ ਸਕਦੀ ਹੈ। ਸਿਵਲ ਸਰਜਨ ਮਾਲੇਰਕੋਟਲਾ ਡਾ. ਮੁਕੇਸ਼ ਚੰਦਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੱਧ ਰਹੀ ਗਰਮੀ ਅਤੇ 'ਲੂ' ਤੋਂ ਬਚਾਅ ਲਈ ਸਿਹਤ ਕਾਮਿਆਂ ਨੂੰ ਕਿਹਾ ਹੈ ਕਿ ਲੋਕਾਂ ਨੂੰ ਸਾਵਧਾਨੀਆਂ ਅਤੇ ਬਚਾਅ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਛੋਟੇ ਬੱਚਿਆਂ ਦੇ ਬਚਾਅ ਲਈ ਜਾਗਰੂਕਤਾ ਵਧਾਈ ਜਾਵੇ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਮੁਕੇਸ਼ ਚੰਦਰ ਨੇ ਕਿਹਾ ਕਿ ਵੱਧ ਰਹੀ ਗਰਮੀ 'ਚ ਜੇਕਰ ਸਾਵਧਾਨੀਆਂ ਨਾ ਰੱਖੀਆਂ ਜਾਣ ਤਾਂ ਇਹ ਜਾਨਲੇਵਾ ਹੋ ਸਕਦਾ ਹੈ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਆਰੀ ਨਾਲ ਨੌਜਵਾਨ ਦਾ ਗਲਾ ਵੱਢਿਆ, ਫਿਰ ਟੋਟੋ-ਟੋਟੇ ਕਰਕੇ ਗੰਦੇ ਨਾਲੇ 'ਚ ਸੁੱਟੀ ਲਾਸ਼ ਜਾਣੋ ਕੀ ਨੇ 'ਲੂ' ਲੱਗਣ ਦੇ ਖ਼ਤਰਨਾਕ ਲੱਛਣ ਇਸ ਮੌਕੇ ਜ਼ਿਲ੍ਹਾ ਐਪੀਡੈਮੈਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ 'ਲੂ' ਲੱਗਣ ਦੇ ਲੱਛਣਾਂ 'ਚ ਅੱਖਾਂ ਦੇ ਸਾਹਮਣੇ ਹਨ੍ਹੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਜੀਅ ਖਰਾਬ ਹੋਣਾ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ 'ਚ ਤੇਜ਼ ਦਰਦ ਹੋਣਾ, ਕਮਜ਼ੋਰੀ ਮਹਿਸੂਸ ਹੋਣਾ ਹੈ। ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਜੋ 40 ਡਿਗਰੀ ਸੈਲਸੀਅਸ ਜਾਂ 104-105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ ਹੋਣਾ, ਸਰੀਰ ਦੇ ਗਰਮ ਹੋਣ 'ਤੇ ਪਸੀਨਾ ਆਉਣਾ ਬੰਦ ਹੋਣਾ, ਚਮੜੀ ਰੁੱਖੀ ਹੋ ਜਾਣਾ, ਮਰੀਜ਼ ਦਾ ਬੇਹੋਸ਼ ਹੋ ਜਾਣਾ, ਘਬਰਾਹਟ ਹੀ ਘਬਰਾਹਟ 'ਚ ਹੋਣਾ ਜਾਂ ਪਾਗਲਾਂ ਵਰਗਾ ਵਰਤਾਓ ਕਰਨ ਲੱਗ ਪੈਣਾ ਖ਼ਤਰਨਾਕ ਲੱਛਣ ਹਨ। ਉਨ੍ਹਾਂ ਅੱਗੇ ਨੇ ਕਿਹਾ ਕਿ 'ਲੂ' ਲੱਗਣ 'ਤੇ ਬੱਚੇ ਜਾਂ ਵੱਡੇ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ, ਵਿਅਕਤੀ ਨੂੰ ਪੀਣ ਲਈ ਕੁੱਝ ਤਰਲ ਪਦਾਰਥ ਦਿੱਤਾ ਜਾਵੇ, ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ, ਠੰਡੇ ਪਾਣੀ ਨਾਲ ਭਰੇ ਬਾਥਟੱਬ 'ਚ ਮਰੀਜ਼ ਨੂੰ ਗਲੇ ਤੱਕ ਲਿਟਾਇਆ ਜਾ ਸਕਦਾ ਹੈ, ਬੁਖ਼ਾਰ ਨੂੰ ਘੱਟ ਕਰਨ ਦੇ ਲਈ ਆਮ ਦਵਾਈਆਂ ਦਾ ਇਸਤੇਮਾਲ ਨਾ ਕੀਤਾ ਜਾਵੇ, ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਸਿਹਤ ਕੇਂਦਰ ਲੈ ਕੇ ਜਾਇਆ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਮਾਨ ਸਰਕਾਰ ਅੱਜ ਲੈ ਸਕਦੀ ਹੈ ਫ਼ੈਸਲਾ

ਉਨ੍ਹਾਂ ਕਿਹਾ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ 'ਚ ਪਾਣੀ ਪੀਤਾ ਜਾਵੇ, ਸੂਤੀ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ. ਆਰ. ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ, ਦੁਪਹਿਰ ਵੇਲੇ ਘਰ ਤੋਂ ਬਾਹਰ ਲੋੜ ਪੈਣ 'ਤੇ ਹੀ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕਿ ਖ਼ਾਲੀ ਪੇਟ ਘਰੋਂ ਬਾਹਰ ਨਾ ਨਿਕਲਿਆ ਜਾਵੇ, ਪਾਣੀ ਹਮੇਸ਼ਾ ਆਪਣੇ ਨਾਲ ਰੱਖਿਆ ਜਾਵੇ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪਰਹੇਜ਼ ਕੀਤਾ ਜਾਵੇ, ਕੁਲਰ ਜਾਂ ਏ. ਸੀ. 'ਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ 'ਚ ਨਾ ਨਿਕਲਿਆ ਜਾਵੇ ਅਤੇ ਧੁੱਪ 'ਚ ਜਾਣ ਮੌਕੇ ਛਤਰੀ ਦੀ ਵਰਤੋਂ ਕੀਤੀ ਜਾਵੇ। ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ  


author

Babita

Content Editor

Related News