ਪੰਜਾਬ ''ਚ ਗਰਮੀ ਤੋੜੇਗੀ ਰਿਕਾਰਡ! ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਚਿਤਾਵਨੀ
Friday, Apr 04, 2025 - 10:10 AM (IST)

ਚੰਡੀਗੜ੍ਹ : ਪੰਜਾਬ 'ਚ ਭਿਆਨਕ ਗਰਮੀ ਦਾ ਕਹਿਰ ਵੱਧਣਾ ਸ਼ੁਰੂ ਹੋ ਗਿਆ ਹੈ। ਅਪ੍ਰੈਲ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਸੂਬੇ ਭਰ 'ਚ ਗਰਮੀ ਲੋਕਾਂ ਨੂੰ ਸਤਾਉਣ ਲੱਗੀ ਹੈ। ਹਾਲਾਤ ਹੁਣੇ ਤੋਂ ਇਹ ਬਣੇ ਹੋਏ ਹਨ ਕਿ ਤਿੱਖੀ ਧੁੱਪ ਅਤੇ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੋਣ ਲੱਗਾ ਹੈ। ਫਿਲਹਾਲ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਤਾਪਮਾਨ ਵੀ ਵੱਧਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਲਈ ਲਈ ਨਵੇਂ ਹੁਕਮ ਜਾਰੀ, ਹੁਣ ਇਸ ਤਾਰੀਖ਼ ਤੱਕ...
ਮੌਸਮ ਵਿਭਾਗ ਵਲੋਂ ਚਿਤਾਵਨੀ ਜਾਰੀ
ਮੌਸਮ ਵਿਭਾਗ ਦੇ ਮੁਤਾਬਕ ਅਗਲੇ ਹਫ਼ਤੇ ਗਰਮੀ ਦੀ ਲਹਿਰ ਆਉਣ ਦੀ ਸੰਭਾਵਨਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ 7 ਤੋਂ 9 ਅਪ੍ਰੈਲ ਤੱਕ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਨਾਲ ਹੀ ਆਉਣ ਵਾਲੇ 4 ਦਿਨਾਂ 'ਚ ਸੂਬੇ ਦਾ ਔਸਤ ਤਾਪਮਾਨ 5 ਡਿਗਰੀ ਸੈਲਸੀਅਸ ਵਧੇਗਾ। ਇਸ ਲਈ ਸੂਬਾ ਵਾਸੀਆਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਗਰਮੀ ਵੱਧਣ ਕਾਰਨ ਦੁਪਹਿਰ ਦੇ ਸਮੇਂ ਸੜਕਾਂ ਵੀ ਸੁੰਨਸਾਨ ਪੈਣ ਲੱਗੀਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਤਾਇਨਾਤ ਮੌਸਮ ਵਿਭਾਗ ਦੀ ਮਾਹਰ ਡਾਕਟਰ ਪਰਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ 'ਚ ਦਿਨ ਦੇ ਸਮੇਂ ਤਾਪਮਾਨ 33.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ, ਜਦੋਂ ਕਿ ਰਾਤ ਦੇ ਸਮੇਂ ਤਾਪਮਾਨ 14.8 ਡਿਗਰੀ ਸੈਲਸੀਅਸ ਬਣਿਆ ਹੋਇਆ ਹੈ। ਇਕ ਸਵਾਲ ਦੇ ਜਾਵਾਬ 'ਚ ਉਨ੍ਹਾਂ ਨੇ ਕਿਹਾ ਕਿ ਫਿਲਹਾਲ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ : 'ਤੀਰਥ ਸਥਾਨਾਂ' ਦੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਕੈਬਨਿਟ ਨੇ ਲਿਆ ਵੱਡਾ ਫ਼ੈਸਲਾ (ਵੀਡੀਓ)
ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਇਸ ਦੌਰਾਨ ਸਿਹਤ ਵਿਭਾਗ ਵਲੋਂ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਗਰਮ ਹਵਾਵਾਂ ਨਾ ਸਿਰਫ ਸਾਡੀ ਪਿਆਸ ਵਧਾਉਂਦੀਆਂ ਹਨ, ਸਗੋਂ ਸਾਡੇ ਸਰੀਰ ਖ਼ਾਸ ਕਰਕੇ ਸਾਡੀਆਂ ਅੱਖਾਂ ਅਤੇ ਚਮੜੀ ਨੂੰ ਵੀ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜਦੋਂ ਬਹੁਤ ਜ਼ਿਆਦਾ ਗਰਮੀ ਪੈਂਦੀ ਹੈ ਤਾਂ ਸਾਡਾ ਸਰੀਰ ਪਸੀਨੇ ਦੇ ਰੂਪ 'ਚ ਪਾਣੀ ਛੱਡਦਾ ਹੈ ਅਤੇ ਤਾਪਮਾਨ ਨੂੰ ਕੰਟਰੋਲ 'ਚ ਰੱਖਦਾ ਹੈ। ਇਸ ਨਾਲ ਸਰੀਰ 'ਚ ਪਾਣੀ ਦੀ ਕਮੀ ਹੁੰਦੀ ਹੈ। ਇਕ ਤੈਅ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਜਿੰਨਾ ਗਰਮ ਹੋ ਜਾਂਦਾ ਹੈ, ਜਿਸ ਨਾਲ ਹੀਟ ਸਟਰੋਕ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਲੋਕਾਂ ਨੂੰ ਇਸ ਮੌਸਮ ਦੌਰਾਨ ਆਪਣਾ ਖ਼ਾਸ ਖ਼ਿਆਲ ਰੱਖਣ ਦੀ ਲੋੜ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8