ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ

Sunday, Aug 23, 2026 - 05:23 PM (IST)

ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ

ਜਲੰਧਰ- ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਅੱਜ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਜਿਸ ਨਾਲ ਬਾਕੀ ਜ਼ਿਲ੍ਹਿਆਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਤਾਪਮਾਨ ਵੀ ਵਧਣਾ ਸ਼ੁਰੂ ਹੋ ਜਾਵੇਗਾ। ਮੌਸਮ ਵਿਭਾਗ ਮੁਤਾਬਕ 25 ਅਗਸਤ ਤੋਂ ਮੌਸਮ ਸਾਫ ਹੋ ਜਾਵੇਗਾ। 

ਇਹ ਵੀ ਪੜ੍ਹੋ-ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ ਥਾਲੀ 'ਚ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ

ਇਸ ਦੇ ਨਾਲ ਹੀ ਅੱਜ ਤੇ 24 ਅਗਲਤ ਨੂੰ ਹੁਸ਼ਿਆਰਪੁਰ ਅਤੇ ਰੂਪਨਗਰ 'ਚ ਕਈ ਥਾਵਾਂ 'ਤੇ ਮੀਂਹ ਰਹੇਗਾ। ਬਾਕੀ ਜ਼ਿਆਦਾਤਰ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ 'ਚ ਕੁਝ ਥਾਵਾਂ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਉੱਥੇ ਹੀ ਇਨ੍ਹਾਂ ਜ਼ਿਲ੍ਹਿਆਂ 'ਚ ਬਿਜਲੀ ਲਿਸ਼ਕਣ ਨਾਲ ਗਰਜ-ਤੁਫਾਨ ਦੀ ਸੰਭਾਵਨਾ ਵੀ ਰਹੇਗੀ। 

ਇਹ ਵੀ ਪੜ੍ਹੋ- ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ ਲੋਹਾ, ਹਾਲਤ ਗੰਭੀਰ

25 ਤੇ  26 ਅਗਸਤ ਤੋਂ ਮੌਸਮ 'ਚ ਵੱਡਾ ਬਦਲਾਅ ਆਵੇਗਾ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹੇ ਡਾਈ ਰਹਿਣਗੇ। ਸਿਰਫ਼ ਪਹਾੜਾਂ ਨਾਲ ਲੱਗਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੀ ਇੱਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News