ਪੰਜਾਬ ''ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
Thursday, May 21, 2026 - 06:31 PM (IST)
ਜਲੰਧਰ- ਤਪਦੀ ਗਰਮੀ ਨੇ ਇਸ ਵਾਰ ਮਈ ਮਹੀਨੇ 'ਚ ਹੀ ਲੋਕਾਂ ਦੇ ਹਾਲ ਬੇਹਾਲ ਕਰ ਦਿੱਤੇ ਹਨ। ਸਵੇਰ ਤੋਂ ਹੀ ਚੱਲ ਰਹੀਆਂ ਗਰਮ ਹਵਾਵਾਂ ਅਤੇ ਤਿੱਖੀ ਧੁੱਪ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਦੁਪਹਿਰ ਸਮੇਂ ਸੜਕਾਂ ਸੁੰਨਸਾਨ ਨਜ਼ਰ ਆ ਰਹੀਆਂ ਹਨ, ਜਦਕਿ ਬਜ਼ਾਰਾਂ ਅਤੇ ਜਨਤਕ ਥਾਵਾਂ ’ਤੇ ਵੀ ਲੋਕਾਂ ਦੀ ਆਵਾਜਾਈ ਘੱਟ ਹੋ ਗਈ ਹੈ। ਗਰਮੀ ਦਾ ਅਸਰ ਨਾ ਸਿਰਫ਼ ਆਮ ਜਨਜੀਵਨ ’ਤੇ ਪੈ ਰਿਹਾ ਹੈ, ਸਗੋਂ ਬਿਜਲੀ ਦੀ ਮੰਗ ਵੀ ਲਗਾਤਾਰ ਵੱਧ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ ਗੰਭੀਰ ਜ਼ਖਮੀ
ਭਾਰਤ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ 5 ਦਿਨਾਂ ਦੀ ਮੌਸਮ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ 25 ਮਈ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹੀਟ ਵੇਵ ਦੀ ਸਥਿਤੀ ਬਣੀ ਰਹਿ ਸਕਦੀ ਹੈ। ਮੌਸਮ ਵਿਭਾਗ ਵੱਲੋਂ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਮੌਸਮ ਵਿਭਾਗ ਦੇ ਅਨੁਸਾਰ 24 ਅਤੇ 25 ਮਈ ਨੂੰ ਗਰਮੀ ਦਾ ਪ੍ਰਭਾਵ ਹੋਰ ਵੱਧ ਸਕਦਾ ਹੈ। ਕੁਝ ਇਲਾਕਿਆਂ ਵਿੱਚ ਤਾਪਮਾਨ ਆਮ ਨਾਲੋਂ ਕਾਫ਼ੀ ਵੱਧ ਦਰਜ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਗਰਮ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਡਾਕਟਰਾਂ ਅਤੇ ਮਾਹਿਰਾਂ ਵੱਲੋਂ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਵੱਧ ਤੋਂ ਵੱਧ ਪਾਣੀ ਪੀਣ, ਹਲਕੇ ਕੱਪੜੇ ਪਹਿਨਣ ਅਤੇ ਧੁੱਪ ਤੋਂ ਬਚਾਅ ਲਈ ਛਤਰੀ ਜਾਂ ਕਪੜੇ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਖਾਸ ਧਿਆਨ ਰੱਖਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ'ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
