ਪੰਜਾਬ 'ਚ ਗਰਮੀ ਦੇ ਕਹਿਰ ਨੇ ਲਈਆਂ 2 ਹੋਰ ਜਾਨਾਂ, ਆਉਣ ਵਾਲੇ ਦਿਨਾਂ ਲਈ Alert ਜਾਰੀ
Tuesday, Jun 11, 2024 - 11:06 AM (IST)
ਬਠਿੰਡਾ (ਸੁਖਵਿੰਦਰ) : ਪੰਜਾਬ 'ਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਥੋੜ੍ਹੇ ਦਿਨ ਪਹਿਲਾਂ ਪਏ ਮੀਂਹ ਕਾਰਨ ਮੌਸਮ ਥੋੜ੍ਹਾ ਠੀਕ ਰਿਹਾ ਸੀ ਪਰ ਇਸ ਤੋਂ ਬਾਅਦ ਫਿਰ ਗਰਮੀ ਨੇ ਪੂਰਾ ਜ਼ੋਰ ਫੜ੍ਹ ਲਿਆ ਹੈ। ਭਿਆਨਕ ਗਰਮੀ ਹੁਣ ਪੰਜਾਬ 'ਚ ਮਾਰੂ ਹੁੰਦੀ ਜਾ ਰਹੀ ਹੈ। ਹੁਣ ਬਠਿੰਡਾ ਜ਼ਿਲ੍ਹੇ ’ਚ 2 ਹੋਰ ਲੋਕਾਂ ਦੀ ਗਰਮੀ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਪੈ ਰਹੀ ਭਿਆਨਕ ਗਰਮੀ ਕਾਰਨ ਨਗਰ ਨਿਗਮ ਦੇ ਸਾਹਮਣੇ ਬਰਾਂਡਿਆਂ 'ਚ ਪਏ ਇਕ ਬੇਸਹਾਰਾ ਵਿਅਕਤੀ ਦੀ ਹਾਲਤ ਵਿਗੜ ਗਈ।
ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਦੁਖਦਾਈ ਖ਼ਬਰ, ਪੰਜਾਬੀ ਨੌਜਵਾਨ ਦੀ ਹਾਦਸੇ 'ਚ ਮੌਤ, ਕੁੱਝ ਦਿਨਾਂ ਬਾਅਦ ਆਉਣਾ ਸੀ ਪੰਜਾਬ
ਸੂਚਨਾ ਮਿਲਣ ’ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਰਜਿੰਦਰ ਕੁਮਾਰ ਅਤੇ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਅਤੇ ਉਸ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਮੌਤ ਦਾ ਕਾਰਨ ਗਰਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਸ਼ਨਾਖਤ ਨਹੀਂ ਹੋ ਸਕੀ ਪਰ ਥਾਣਾ ਕੋਤਵਾਲੀ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ 3 ਸਰਕਾਰੀ ਛੁੱਟੀਆਂ, ਘੁੰਮਣ ਦਾ Plan ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਇਸੇ ਤਰ੍ਹਾਂ ਬੱਸ ਸਟੈਂਡ ਨੇੜਿਓਂ ਵੀ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਏ ਇਕ ਹੋਰ ਬੇਸਹਾਰਾ ਵਿਅਕਤੀ ਦੀ ਗਰਮੀ ਕਾਰਨ ਮੌਤ ਹੋ ਗਈ। ਫਿਲਹਾਲ ਮੌਸਮ ਵਿਭਾਗ ਵਲੋਂ ਅਗਲੇ 5 ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਹਫ਼ਤੇ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪੁੱਜਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8