ਪੰਜਾਬ ’ਚ ਵਧੇਗੀ ਤਪਿਸ਼, ਅਜੇ ਮੀਂਹ ਪੈਣ ਦੀ ਨਹੀਂ ਕੋਈ ਸੰਭਾਵਨਾ

Tuesday, Apr 11, 2023 - 09:30 AM (IST)

ਲੁਧਿਆਣਾ (ਬਸਰਾ)- ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਵਧੇਰੇ ਤਪਿਸ਼ ਰਹੀ ਅਤੇ ਤਾਪਮਾਨ ’ਚ ਵੀ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਜਦਕਿ ਸੂਬੇ ’ਚ ਇਹ ਸਾਧਾਰਨ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਰਿਹਾ।

ਇਹ ਵੀ ਪੜ੍ਹੋ: ਪੰਜਾਬ 'ਚ 791 ਖਾਲ੍ਹੀ ਸਰਕਾਰੀ ਕੋਠੀਆਂ, 140 ਬਣ ਚੁੱਕੀਆਂ ਹਨ ਖੰਡਰ, ਇਸ ਕਾਰਨ ਕੁਆਰਟਰ ਪਏ ਹਨ ਖਾਲ੍ਹੀ

ਸੂਬੇ ’ਚ ਸੋਮਵਾਰ ਸਭ ਤੋ ਵੱਧ ਤਾਪਮਾਨ ਫਰੀਦਕੋਟ ਦਾ 37.7 ਡਿਗਰੀ ਸੈਲਸੀਅਸ ਰਿਹਾ। ਇਸੇ ਤਰ੍ਹਾਂ ਘੱਟ ਤੋ ਘੱਟ ਤਾਪਮਾਨ ’ਚ ਵੀ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਅਤੇ ਸੂਬੇ ’ਚ ਸਭ ਤੋਂ ਘੱਟ ਤਾਪਮਾਨ ਬੁੱਧ ਸਿੰਘ ਵਾਲਾ (ਮੋਗਾ) ਦਾ 13.2 ਡਿਗਰੀ ਸੈਲਸੀਅਸ ਰਿਹਾ।

ਇਹ ਵੀ ਪੜ੍ਹੋ: ਹੁਣ ਇਸ ਇਨਫੈਕਸ਼ਨ ਨੇ ਵਧਾਈ ਅਮਰੀਕਾ ਦੀ ਚਿੰਤਾ, ਤੇਜ਼ੀ ਨਾਲ ਵਧ ਰਹੀ ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ

ਆਉਣ ਵਾਲੇ ਦਿਨਾਂ ’ਚ ਮੌਸਮ ਆਮ ਤੌਰ ’ਤੇ ਖੁਸ਼ਕ ਰਹਿਣ ਅਤੇ ਵੱਧ ਤੋਂ ਵੱਧ ਤਾਪਮਾਨ ’ਚ 38 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜਦਕਿ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਇਸ ਤੋਂ ਇਲਾਵਾ ਅਜੇ ਮੀਂਹ ਪੈਣ ਦੇ ਆਸਾਰ ਵੀ ਨਹੀਂ ਹਨ।

ਇਹ ਵੀ ਪੜ੍ਹੋ: 93 ਸਾਲਾ ਸੁਰਜੀਤ ਕੌਰ ਨੇ 6 ਮਹੀਨਿਆਂ 'ਚ ਜਿੱਤੇ 10 ਗੋਲਡ ਮੈਡਲ, 5 ਮਹੀਨੇ ਪਹਿਲਾਂ ਟੁੱਟ ਗਈਆਂ ਸਨ ਲੱਤਾਂ

 ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News