ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਹਰਪਾਲ ਚੀਮਾ ਵਿਚਾਲੇ ਤਿੱਖੀ ਬਹਿਸ, ਸਦਨ 'ਚ ਭਖਿਆ ਮਾਹੌਲ

Wednesday, Mar 11, 2026 - 11:33 AM (IST)

ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਹਰਪਾਲ ਚੀਮਾ ਵਿਚਾਲੇ ਤਿੱਖੀ ਬਹਿਸ, ਸਦਨ 'ਚ ਭਖਿਆ ਮਾਹੌਲ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ 1000 ਰੁਪਏ ਵਾਲੇ ਬਿਆਨ 'ਤੇ ਔਰਤਾਂ ਦੇ ਅਪਮਾਨ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਜ਼ੋਰਦਾਰ ਹੰਗਾਮਾ ਹੋ ਗਿਆ। ਹਾਲਾਂਕਿ ਅੱਜ ਸੁਖਪਾਲ ਖਹਿਰਾ ਇਸ ਸਬੰਧੀ ਸਦਨ 'ਚ ਆਪਣਾ ਸਪੱਸ਼ਟੀਕਰਨ ਪੇਸ਼ ਕਰਨਗੇ ਪਰ ਇਸ ਤੋਂ ਪਹਿਲਾਂ ਹੀ ਸੁਖਪਾਲ ਖਹਿਰਾ ਦੀ ਇਸ ਮਾਮਲੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਤਿੱਖੀ ਬਹਿਸ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਤਨਖ਼ਾਹਾਂ ਬਾਰੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਗੈਰ-ਹਾਜ਼ਰੀ ਤੋਂ ਬਿਨਾਂ ਸਦਨ 'ਚ ਉਨ੍ਹਾਂ ਖ਼ਿਲਾਫ਼ ਨਿੰਦਾ ਪ੍ਰਸਤਾਵ ਕਿਵੇਂ ਪਾਸ ਕਰ ਲਿਆ, ਇਸ ਬਾਰੇ ਉਹ ਅੱਜ ਸਪੀਕਰ ਨੂੰ ਪੁੱਛਣਗੇ। ਇਸ ਮੁੱਦੇ 'ਤੇ ਵਿਰੋਧੀ ਧਿਰ ਨੇ ਸਦਨ 'ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ 'ਆਪ' ਸਰਕਾਰ ਨੂੰ ਘੇਰਿਆ। ਮਾਹੌਲ ਨੂੰ ਭਖਦਾ ਦੇਖ ਕੇ ਵਿਧਾਨ ਸਭਾ ਦੀ ਕਾਰਵਾਈ ਨੂੰ 20 ਮਿੰਟਾਂ ਲਈ ਮੁਲਤਵੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰਾਂ ਦੀ ਸਪਲਾਈ ਬੰਦ! ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ ਵਿਗੜਨ ਦੇ ਆਸਾਰ

ਕੀ ਹੈ ਪੂਰਾ ਮਾਮਲਾ

ਦੱਸਣਯੋਗ ਹੈ ਕਿ ਬੀਤੇ ਦਿਨ ਤੋਂ ਵਿਧਾਨ ਸਭਾ 'ਚ ਸੁਖਪਾਲ ਖਹਿਰਾ ਦੇ ਔਰਤਾਂ ਦੇ ਗਿੱਧਾ ਪਾਉਣ ਅਤੇ ਸੂਰਮੇ ਜੰਮਣ ਵਾਲੇ ਬਿਆਨ ਨੂੰ ਲੈ ਕੇ ਕਾਫੀ ਵਿਵਾਦ ਬਣਿਆ ਹੋਇਆ ਹੈ ਅਤੇ ਇਸੇ ਮਾਮਲੇ ਨੂੰ ਲੈ ਕੇ ਹਾਊਸ ਦੇ ਅੰਦਰ ਨਿੰਦਾ ਪ੍ਰਸਤਾਵ ਵੀ ਲਿਆਂਦਾ ਗਿਆ ਸੀ। ਹੁਣ ਖਹਿਰਾ ਵੱਲੋਂ ਸਪੀਕਰ ਦੇ ਫ਼ੈਸਲੇ ‘ਤੇ ਸਵਾਲ ਚੁੱਕਣ ਨਾਲ ਇਹ ਮਾਮਲਾ ਹੋਰ ਭਖ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News