ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ ਸਭ ਤੋਂ ਗਰਮ

Sunday, May 17, 2026 - 11:03 AM (IST)

ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ ਸਭ ਤੋਂ ਗਰਮ

ਜਲੰਧਰ- ਪੰਜਾਬ ’ਚ ਗਰਮੀ ਨੇ ਕਹਿਰ ਵਰਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਦਿਨ ਦੇ ਸਮੇਂ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਰਿਹਾ ਹੈ, ਉੱਥੇ ਹੀ ਰਾਤ ਨੂੰ ਤਪਸ਼ ਨਾਲ ਬੁਰਾ ਹਾਲ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਲੂ ਚੱਲਣ ਦੀ ਚੇਤਾਵਨੀ ਜਾਰੀ ਕਰ ਦਿੱਤੀ ਹੈ, ਜਿਸ ਨਾਲ ਗਰਮੀ ਹੋਰ ਵੀ ਤੀਬਰ ਹੋਣ ਦੀ ਸੰਭਾਵਨਾ ਹੈ। ਪੰਜਾਬ ’ਚ ਵਧਦੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਬੀਤੇ ਦਿਨ ਫ਼ਰੀਦਕੋਟ ਅਤੇ ਬਠਿੰਡਾ ਸੂਬੇ ਦੇ ਸਭ ਤੋਂ ਗਰਮ ਜ਼ਿਲ੍ਹੇ ਰਹੇ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਤਪਦੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ-  ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਕਰਨ ਨੂੰ ਲੈ ਕੇ ਕੈਮਿਸਟਾਂ ’ਚ ਖਿੱਚੋਤਾਣ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 18 ਮਈ ਤੋਂ ਪੰਜਾਬ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ, ਜੋ 22 ਮਈ ਤੱਕ ਜਾਰੀ ਰਹੇਗੀ। ਇਸ ਦੌਰਾਨ ਵਿਭਾਗ ਵੱਲੋਂ ਪੀਲਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਹੈ। ਉੱਧਰ 23 ਮਈ ਨੂੰ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਪ੍ਰਭਾਵ ਨਾਲ ਪੰਜਾਬ ਵਿੱਚ ਦੋ ਦਿਨ ਤੱਕ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਕਈ ਥਾਵਾਂ ’ਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਅਗਲੇ ਚਾਰ ਦਿਨਾਂ ਦੌਰਾਨ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 4 ਤੋਂ 5 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ- ਧੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦਾ ਵੱਡਾ ਬਿਆਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News