ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

Sunday, Apr 19, 2026 - 01:13 PM (IST)

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਜਲੰਧਰ: ਪੰਜਾਬ 'ਚ ਅਪ੍ਰੈਲ ਮਹੀਨੇ ‘ਚ ਹੀ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ਨਿਵਾਰ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਪਦੀ ਧੁੱਪ ਕਾਰਨ ਤਾਪਮਾਨ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ। ਸਭ ਤੋਂ ਵੱਧ ਗਰਮੀ ਬਠਿੰਡਾ ਵਿੱਚ ਮਹਿਸੂਸ ਕੀਤੀ ਗਈ, ਜਿੱਥੇ ਤਾਪਮਾਨ 41.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਪਟਿਆਲਾ ਵਿੱਚ 40.4 ਡਿਗਰੀ, ਲੁਧਿਆਣਾ ਵਿੱਚ 39.8 ਡਿਗਰੀ, ਰੋਪੜ ਵਿੱਚ 37.6 ਅਤੇ ਐੱਸਬੀਐੱਸ ਨਗਰ ਵਿੱਚ 37.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ ਲਗਭਗ 3.5 ਡਿਗਰੀ ਵੱਧ ਹੈ। ਸੂਬੇ ਦੇ 18 ਸ਼ਹਿਰਾਂ 'ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਪਾਰ ਹੋ ਚੁੱਕਾ ਹੈ, ਜਿਸ ਨਾਲ ਗਰਮੀ ਦਾ ਪ੍ਰਭਾਵ ਹੋਰ ਵੀ ਵਧ ਗਿਆ ਹੈ। ਇਸ ਦੇ ਬਾਵਜੂਦ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ 24 ਅਪ੍ਰੈਲ ਤੱਕ ਗਰਮੀ ਤੋਂ ਵੱਡੀ ਰਾਹਤ ਦੀ ਉਮੀਦ ਘੱਟ ਹੈ ਅਤੇ ਡਰਾਈ ਮੌਸਮ ਜਾਰੀ ਰਹਿ ਸਕਦਾ ਹੈ। ਅਜਿਹੇ ਵਿੱਚ ਲੋਕਾਂ ਨੂੰ ਤਪਦੀ ਗਰਮੀ ਤੋਂ ਬਚਾਅ ਲਈ ਸਾਵਧਾਨ ਰਹਿਣ ਦੀ ਲੋੜ ਹੈ।

ਇਹ ਵੀ ਪੜ੍ਹੋ- ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

ਹਾਲਾਂਕਿ ਮੌਸਮ ਵਿਭਾਗ ਵੱਲੋਂ ਕੁਝ ਜ਼ਿਲ੍ਹਿਆਂ ਵਿੱਚ ਹਲਕੇ ਬਦਲਾਅ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News