ਪੰਜਾਬ ''ਚ 5 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ, ਦੁਪਹਿਰ 12 ਤੋਂ 4 ਵਜੇ ਤੱਕ...

Saturday, May 16, 2026 - 11:08 AM (IST)

ਪੰਜਾਬ ''ਚ 5 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ, ਦੁਪਹਿਰ 12 ਤੋਂ 4 ਵਜੇ ਤੱਕ...

ਚੰਡੀਗੜ੍ਹ : ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਭਿਆਨਕ ਗਰਮੀ ਅਤੇ ਹੀਟਵੇਵ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਇਸ ਦੌਰਾਨ ਤਾਪਮਾਨ 'ਚ ਵਾਧਾ ਹੋਵੇਗਾ। ਮੌਸਮ ਵਿਭਾਗ ਵਲੋਂ 17, 18, 19, 20 ਅਤੇ 21 ਮਈ ਲਈ ਸੂਬੇ 'ਚ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵਲੋਂ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ।

42-43 ਡਿਗਰੀ ਤੱਕ ਜਾ ਸਕਦਾ ਹੈ ਪਾਰਾ

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 42 ਤੋਂ 43 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਤੇਜ਼ ਧੁੱਪ ਅਤੇ ਗਰਮ ਹਵਾਵਾਂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨਾਂ ਲੋੜ ਦੇ ਘਰਾਂ ਤੋਂ ਬਾਹਰ ਨਿਕਲਣ ਤੋਂ ਬਚਿਆ ਜਾਵੇ।

ਇਹ ਵੀ ਪੜ੍ਹੋ : ਇਸ ਵੱਡੇ ਪ੍ਰਾਜੈਕਟ ਦਾ ਰੁਕ ਗਿਆ ਕੰਮ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

 'ਲੂ' ਤੋਂ ਬਚਣ ਦੀ ਅਪੀਲ

ਉੱਧਰ ਸਿਹਤ ਵਿਭਾਗ ਦੇ ਮਾਹਿਰਾਂ ਨੇ ਲੂ ਅਤੇ ਡੀ-ਹਾਈਡਰੇਸ਼ਨ ਤੋਂ ਬਚਾਅ ਲਈ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਮਾਹਿਰਾਂ ਮੁਤਾਬਕ ਗਰਮੀਆਂ ਦੌਰਾਨ ਸਰੀਰ ਨੂੰ ਹਾਈਡਰੇਟ ਰੱਖਣਾ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਦਿਨ ਭਰ ਵੱਧ ਮਾਤਰਾ ’ਚ ਪਾਣੀ ਪੀਣ ਅਤੇ ਆਪਣੇ ਨਾਲ ਪਾਣੀ ਦੀ ਬੋਤਲ ਰੱਖਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੀਰਾ, ਖਰਬੂਜਾ ਅਤੇ ਨਿੰਬੂ ਪਾਣੀ ਵਰਗੀਆਂ ਕੁਦਰਤੀ ਚੀਜ਼ਾਂ ਸਰੀਰ ਨੂੰ ਠੰਡਕ ਅਤੇ ਊਰਜਾ ਪ੍ਰਦਾਨ ਕਰਦੀਆਂ ਹਨ। ਮਾਹਿਰਾਂ ਨੇ ਚਿਤਾਵਨੀ ਦਿੱਤੀ ਕਿ ਡੀ-ਹਾਈਡਰੇਸ਼ਨ ਸਿਰਫ਼ ਪਿਆਸ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਇਹ ਗੰਭੀਰ ਡਾਕਟਰੀ ਸਮੱਸਿਆ ਦਾ ਰੂਪ ਧਾਰ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਹੋ ਗਿਆ ਧਮਾਕਾ! ਮੌਕੇ 'ਤੇ ਪੁੱਜੇ SSP ਦਾ ਬਿਆਨ ਆਇਆ ਸਾਹਮਣੇ (ਵੀਡੀਓ)

ਸਰੀਰ ’ਚ ਪਾਣੀ ਅਤੇ ਇਲੈਕਟ੍ਰੋਲਾਈਟਸ ਦਾ ਸੰਤੁਲਨ ਵਿਗੜਨ ਨਾਲ ਅੰਦਰੂਨੀ ਅੰਗ ਪ੍ਰਭਾਵਿਤ ਹੋ ਸਕਦੇ ਹਨ। ਡੀ-ਹਾਈਡਰੇਸ਼ਨ ਦੇ ਸ਼ੁਰੂਆਤੀ ਲੱਛਣਾਂ ’ਚ ਜ਼ਿਆਦਾ ਪਿਆਸ ਲੱਗਣਾ, ਥਕਾਵਟ ਅਤੇ ਕਮਜ਼ੋਰੀ ਸ਼ਾਮਲ ਹਨ, ਜਦੋਂ ਕਿ ਗੰਭੀਰ ਹਾਲਤ ’ਚ ਚੱਕਰ ਆਉਣੇ, ਉਲਝਣ ਤੇ ਬਲੱਡ ਪ੍ਰੈਸ਼ਰ ਘੱਟਣ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਬਜ਼ੁਰਗਾਂ ਪਹਿਲਾਂ ਤੋਂ ਬੀਮਾਰ ਵਿਅਕਤੀਆਂ ਤੇ ਧੁੱਪ ’ਚ ਲੰਬਾ ਸਮਾਂ ਬਿਤਾਉਣ ਵਾਲਿਆਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 


author

Babita

Content Editor

Related News