ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ
Tuesday, May 19, 2026 - 11:21 AM (IST)
ਜਲੰਧਰ (ਸ਼ੋਰੀ)-ਪੰਜਾਬ ਭਰ ਵਿਚ ਪੈ ਰਹੀ ਭਿਆਨਕ ਗਰਮੀ ਕਾਰਨ ਲੋਕਾਂ ਨੂੰ ਚੌਕਸ ਰਹਿਣ ਦੀ ਲੋੜ ਹੈ। ਗਰਮੀ ਕਾਰਨ ਜਿੱਥੇ ਲੋਕ ਬੀਮਾਰ ਹੋ ਰਹੇ ਹਨ, ਉੱਥੇ ਹੀ ਦੂਜੇ ਪਾਸੇ ਇਸ ਕਾਰਨ ਮੌਤਾਂ ਵੀ ਹੋਣੀਆਂ ਸ਼ੁਰੂ ਹੋ ਗਈਆਂ ਹਨ। ਜਲੰਧਰ ਦੇ ਵਿਜੇ ਨਗਰ ਵਿਚ ਗਰਮੀ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ।
ਥਾਣਾ ਨੰ. 4 ਵਿਚ ਤਾਇਨਾਤ ਏ. ਐੱਸ. ਆਈ. ਰਾਜ ਕੁਮਾਰ ਨੇ ਦੱਸਿਆ ਕਿ ਦੇਰ ਸ਼ਾਮ ਲਗਭਗ 60 ਸਾਲਾ ਇਕ ਵਿਅਕਤੀ ਜ਼ਮੀਨ ’ਤੇ ਡਿੱਗਿਆ ਹੋਇਆ ਸੀ ਅਤੇ ਨੇੜੇ ਹੀ ਉਸ ਦਾ ਰਿਕਸ਼ਾ ਖੜ੍ਹਾ ਸੀ। ਬੇਹੋਸ਼ੀ ਦੀ ਹਾਲਤ ਵਿਚ ਵੇਖ ਕੇ ਲੋਕਾਂ ਨੇ ਐਂਬੂਲੈਂਸ ਬੁਲਾ ਕੇ ਵਿਅਕਤੀ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਕੋਲੋਂ ਅਜੇ ਤੱਕ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਤੋਂ ਉਸ ਦੀ ਪਛਾਣ ਹੋ ਸਕੇ। ਫਿਲਹਾਲ ਪੁਲਸ ਨੇ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਤੱਕ ਸਿਵਲ ਹਸਪਤਾਲ ਦੀ ਮੋਰਚਰੀ (ਮੁਰਦਾਘਰ) ਵਿਚ ਰਖਵਾਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਮੌਸਮ ਵਿਗਿਆਨ ਵਿਭਾਗ ਵੱਲੋਂ ਪੰਜਾਬ ਵਿਚ ਅਗਲੇ 5 ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ 18 ਤੋਂ 22 ਮਈ ਤੱਕ ਲੂ ਦਾ ਕਹਿਰ ਵੇਖਣ ਨੂੰ ਮਿਲੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਕਹਿਰ ਵਰ੍ਹਾਉਣ ਵਾਲੀ ਗਰਮੀ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ। ਅੱਜ ਪੰਜਾਬ ਦੇ ਦੱਖਣੀ ਜ਼ਿਲ੍ਹਿਆਂ ਜਿਵੇਂ ਕਿ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਮੋਗਾ, ਫਰੀਦੋਟ, ਫਿਰੋਜ਼ਪੁਰ ਵਿੱਚ ਹੀਟ ਵੇਵ ਦਾ ਅਸਰ ਵੇਖਣ ਨੂੰ ਮਿਲੇਗਾ, ਜਿਸ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਬਾਕੀ ਪੰਜਾਬ ਵਿੱਚ ਫਿਲਹਾਲ ਕੋਈ ਵਿਸ਼ੇਸ਼ ਚਿਤਾਵਨੀ ਨਹੀਂ ਹੈ। ਮੌਸਮ ਵਿਭਾਗ ਦੇ ਅਨੁਮਾਨ 20, 21 ਅਤੇ 22 ਮਈ ਨੂੰ ਪੂਰੇ ਪੰਜਾਬ ਵਿੱਚ ਗਰਮੀ ਦਾ ਕਹਿਰ ਰਹੇਗਾ। ਇਨ੍ਹਾਂ ਤਿੰਨਾਂ ਦਿਨਾਂ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 'ਯੈਲੋ ਅਲਰਟ' (ਸੁਚੇਤ ਰਹਿਣ ਦੀ ਲੋੜ) ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
