ਭਾਰੀ ਮਾਤਰਾ ''ਚ ਅਲਕੋਹਲ ਤੇ ਨਾਜਾਇਜ਼ ਸ਼ਰਾਬ ਬਰਾਮਦ

Sunday, Sep 17, 2017 - 03:14 AM (IST)

ਭਾਰੀ ਮਾਤਰਾ ''ਚ ਅਲਕੋਹਲ ਤੇ ਨਾਜਾਇਜ਼ ਸ਼ਰਾਬ ਬਰਾਮਦ

ਬਟਾਲਾ,   (ਬੇਰੀ)-  ਅੱਜ ਸ਼ਾਮ ਸਮੇਂ ਸੀ. ਆਈ. ਏ. ਸਟਾਫ ਅਤੇ ਐਕਸਾਈਜ਼ ਵਿਭਾਗ ਨੇ ਸਾਂਝਾ ਆਪ੍ਰੇਸ਼ਨ ਚਲਾਉਂਦਿਆਂ ਵੱਖ-ਵੱਖ ਪਿੰਡਾਂ 'ਚ ਛਾਪਾ ਮਾਰਦਿਆਂ ਭਾਰੀ ਮਾਤਰਾ 'ਚ ਅਲਕੋਹਲ ਤੇ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ ਹੈ।
ਸੀ. ਆਈ. ਏ. ਸਟਾਫ ਬਟਾਲਾ ਦੇ ਇੰਚਾਰਜ ਏ. ਐੱਸ. ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਅੱਜ ਐੱਸ. ਪੀ. ਇਨਵੈੱਸਟੀਗੇਸ਼ਨ ਹਰਪਾਲ ਸਿੰਘ ਦੀਆਂ ਸਖਤ ਹਦਾਇਤਾਂ 'ਤੇ ਚਲਦਿਆਂ ਉਨ੍ਹਾਂ ਨੇ ਪੁਲਸ ਪਾਰਟੀ ਹੌਲਦਾਰ ਇਕਬਾਲ ਸਿੰਘ ਤੇ ਹੌਲਦਾਰ ਜੈਮਲ ਸਿੰਘ ਸਮੇਤ ਦਾਣਾ ਮੰਡੀ ਮੇਨ ਰੋਡ 'ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ ਕਿ ਇਸੇ ਦੌਰਾਨ ਇਕ ਜ਼ੈੱਨ ਕਾਰ ਨੰ. ਪੀ ਬੀ -2ਏ ਏ-0936 ਨੂੰ ਚੈਕਿੰਗ ਲਈ ਰੋਕਿਆ ਤਾਂ ਇਸ ਵਿਚ 2 ਵਿਅਕਤੀ ਸਵਾਰ ਸਨ, ਜਿਨ੍ਹਾਂ ਨੇ ਆਪਣੇ ਨਾਂ ਬਿਕਰਮਜੀਤ ਸਿੰਘ ਅਤੇ ਗੁਰਜੀਤ ਸਿੰਘ ਵਾਸੀਆਨ ਘੁੰਮਣ ਕਲਾਂ ਦੱਸਿਆ। ਸੀ. ਆਈ. ਏ. ਇੰਚਾਰਜ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਪੁਲਸ ਟੀਮ ਵਲੋਂ ਲਈ ਗਈ ਗੱਡੀ ਦੀ ਤਲਾਸ਼ੀ ਦੌਰਾਨ ਉਸ ਵਿਚੋਂ 3 ਪੇਟੀਆਂ ਇੰਪੀਰੀਅਲ ਬਲਿਊ ਸ਼ਰਾਬ ਜੋ ਕਿ 27000 ਮਿ. ਲੀ. ਬਣਦੀ ਹੈ, ਬਰਾਮਦ ਕਰਦਿਆਂ ਉਕਤ ਦੋਵਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ। 
ਏ. ਐੱਸ. ਆਈ. ਅਸ਼ੋਕ ਕੁਮਾਰ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਦੋਵਾਂ ਵਿਅਕਤੀਆਂ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਨ ਉਪਰੰਤ ਦੋਵਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। 
ਇਸੇ ਤਰ੍ਹਾਂ ਐਕਸਾਈਜ਼ ਵਿਭਾਗ ਦੇ ਇੰਚਾਰਜ ਏ. ਐੱਸ. ਆਈ. ਗੁਰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਸਤਕੋਹਾ ਵਿਖੇ ਨਾਕਾਬੰਦੀ ਦੌਰਾਨ ਅਸਟੀਮ ਕਾਰ ਨੰ. ਐੱਚ ਆਰ-05ਐੱਚ-6401 'ਤੇ ਸਵਾਰ ਹੋ ਕੇ ਆ ਰਹੇ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਜੋ ਕਾਰ ਛੱਡ ਕੇ ਮੌਕੇ 'ਤੋਂ ਫਰਾਰ ਹੋ ਗਿਆ ਅਤੇ ਬਾਅਦ ਵਿਚ ਪੁਲਸ ਮੁਲਾਜ਼ਮਾਂ ਵਲੋਂ ਕਾਰ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 50 ਬੋਤਲਾਂ ਅਲਕੋਹਲ, 84 ਬੋਤਲਾਂ ਦੇਸੀ ਸ਼ਰਾਬ ਠੇਕਾ ਮਾਰਕਾ ਕੈਸ਼ ਬਰਾਮਦ ਹੋਈ। 
ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਫਰਾਰ ਹੋਏ ਕਾਰ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਕਾਲਾ ਪੁੱਤਰ ਨਿਰਮਲ ਸਿੰਘ ਵਾਸੀ ਗੱਜੂਗਾਜੀ ਵਜੋਂ ਹੋਈ ਹੈ ਅਤੇ ਇਸ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣਾ ਸੇਖਵਾਂ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।


Related News