ਭਾਰੀ ਮਾਤਰਾ ''ਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

11/18/2017 7:25:54 AM

ਵਲਟੋਹਾ,  (ਜ. ਬ.)-  ਐਕਸਾਈਜ਼ ਵਿਭਾਗ ਨੇ ਵੱਖ-ਵੱਖ ਥਾਵਾਂ 'ਤੇ ਰੇਡ ਕਰਨ 'ਤੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਹਰਭਜਨ ਸਿੰਘ ਮੰਡ ਅਤੇ ਸੀ. ਏ. ਸਟਾਫ ਦੇ ਇੰਸਪੈਕਟਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਰਨਾਲਾ ਵਿਖੇ ਰੇਡ ਕਰਨ 'ਤੇ ਸ਼ਰਾਬ ਦੀ ਮਿੰਨੀ ਡਿਸਟੈਲਰੀ 'ਚੋਂ 2100 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਮਾਹਣੇਕੇ ਦੇ ਤਿੰਨ ਘਰਾਂ 'ਚੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News