ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ

Friday, Oct 25, 2024 - 06:40 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ 'ਤੇ ਮੋਟਰਸਾਈਕਲ ਅਤੇ ਸਕਾਰਪੀਓ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ

ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ‘ਤੇ ਮੋਟਰਸਾਈਕਲ ਅਤੇ ਸਕਾਰਪੀਓ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਤਿੰਨਾਂ ਦਾ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਜਲਦੀ ਤੋਂ ਜਲਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਸ ਦੀ ਮੌਤ ਦੀ ਅਸਲੀਅਤ ਦਾ ਪਤਾ ਲਗਾਉਣ ਲਈ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾਵੇ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਸਾਨੂੰ ਇਨਸਾਫ਼ ਨਾ ਮਿਲਿਆ ਤਾਂ ਅਸੀਂ ਸੜਕ ਜਾਮ ਕਰ ਕੇ ਧਰਨਾ ਦੇਵਾਂਗੇ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ- ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News