ਚੰਡੀਗੜ੍ਹ 'ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ, ਇਸ ਤਾਰੀਖ਼ ਨੂੰ ਮੀਂਹ ਪੈਣ ਦੀ ਸੰਭਾਵਨਾ

Monday, Jan 09, 2023 - 12:35 PM (IST)

ਚੰਡੀਗੜ੍ਹ (ਪਾਲ) : ਸ਼ਹਿਰ ਦਾ ਦਿਨ ਦਾ ਤਾਪਮਾਨ ਇਕ ਹਫ਼ਤੇ ਤੋਂ ਘੱਟ ਹੋ ਰਿਹਾ ਹੈ ਪਰ ਐਤਵਾਰ ਨੂੰ ਰਾਤ ਦੇ ਤਾਪਮਾਨ 'ਚ ਵੀ ਕਮੀ ਦੇਖਣ ਨੂੰ ਮਿਲੀ। ਸ਼ਨੀਵਾਰ ਦੀ ਰਾਤ ਨੂੰ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਡੀ ਰਾਤ ਵਜੋਂ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 4.5 ਡਿਗਰੀ ਦਰਜ ਕੀਤਾ ਗਿਆ ਹੈ। ਇਸ ਸੀਜ਼ਨ 'ਚ ਇਹ ਪਹਿਲੀ ਵਾਰ ਹੈ ਕਿ ਤਾਪਮਾਨ 5 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਬੀਤੀ ਰਾਤ ਸ਼ਿਮਲਾ ਤੋਂ ਠੰਡੀ ਰਹੀ। ਉੱਥੋਂ ਦਾ ਘੱਟੋ-ਘੱਟ ਤਾਪਮਾਨ 9.5 ਡਿਗਰੀ ਦਰਜ ਕੀਤਾ ਗਿਆ। ਹਿਮਾਚਲ ਦੇ ਸਭ ਤੋਂ ਠੰਢੇ ਸ਼ਹਿਰਾਂ ਵਿਚੋਂ ਇੱਕ ਮਨਾਲੀ 'ਚ ਬੀਤੀ ਰਾਤ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਮੌਸਮ ਅਪਡੇਟ : ਪੰਜਾਬ 'ਚ 'ਠੰਡ' ਨੂੰ ਲੈ ਕੇ 'ਰੈੱਡ ਅਲਰਟ' ਜਾਰੀ, ਪੂਰੇ ਉੱਤਰੀ ਭਾਰਤ 'ਚ ਸੀਤ ਲਹਿਰ ਦਾ ਜ਼ੋਰ

ਵੱਧ ਤੋਂ ਵੱਧ ਤਾਪਮਾਨ 'ਚ 8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਐਤਵਾਰ ਨੂੰ ਦਿਨ ਦਾ ਪਾਰਾ 12.5 ਡਿਗਰੀ ਦਰਜ ਕੀਤਾ ਗਿਆ। ਪਿਛਲੇ 4 ਦਿਨਾਂ 'ਚ ਇਹ ਪਹਿਲੀ ਵਾਰ ਹੈ, ਜਦੋਂ ਤਾਪਮਾਨ 11 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਪੌਣਾਂ ਦੇ ਸਰਗਰਮ ਹੋਣ ਕਾਰਣ ਸ਼ਹਿਰ ਦੇ ਦਿਨ ਦੇ ਤਾਪਮਾਨ 'ਚ ਥੋੜ੍ਹਾ ਵਾਧਾ ਹੋਇਆ ਹੈ ਪਰ ਸੋਮਵਾਰ ਤੋਂ ਇਕ ਵਾਰ ਫਿਰ ਤਾਪਮਾਨ 'ਚ ਕਮੀ ਦੇ ਨਾਲ ਸੰਘਣੀ ਧੁੰਦ ਦੇਖਣ ਨੂੰ ਮਿਲੀ। 12 ਜਨਵਰੀ ਨੂੰ ਵੀ ਸ਼ਹਿਰ 'ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਐਤਵਾਰ ਸਵੇਰ ਤੱਕ ਧੁੰਦ ਛਾਈ ਰਹੀ। ਦੁਪਹਿਰ ਤੱਕ ਸੂਰਜ ਨੇ ਕੁੱਝ ਰਾਹਤ ਦਿੱਤੀ। ਪਹਾੜਾਂ ‘ਤੇ 13 ਤੱਕ ਬਰਫ਼ਬਾਰੀ ਅਤੇ ਮੌਂਹ ਪਵੇਗਾ। 14 ਅਤੇ 18 ਜਨਵਰੀ ਤੱਕ ਤੇਜ਼ ਸੀਤ ਲਹਿਰ ਜਾਰੀ ਰਹੇਗੀ। ਅਜਿਹੇ 'ਚ ਇਸ ਦਾ ਚੰਗਾ ਅਸਰ ਸ਼ਹਿਰ 'ਚ ਵੀ ਦੇਖਣ ਨੂੰ ਮਿਲੇਗਾ। ਸ਼ਹਿਰ 'ਚ ਸਵੇਰੇ 5.30 ਵਜੇ ਵਿਜ਼ੀਬਿਲਟੀ 40 ਮੀਟਰ ਅਤੇ ਸਵੇਰੇ 8.30 ਵਜੇ ਵਿਜ਼ੀਬਿਲਟੀ 20 ਮੀਟਰ ਦਰਜ ਕੀਤੀ ਗਈ।

ਇਹ ਵੀ ਪੜ੍ਹੋ : ਫਗਵਾੜਾ 'ਚ ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
13 ਨੂੰ ਚੰਡੀਗੜ੍ਹ 'ਚ ਹਲਕੇ ਮੀਂਹ ਦੀ ਸੰਭਾਵਨਾ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਦਾ ਕਹਿਣਾ ਹੈ ਕਿ 11 ਅਤੇ 12 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਨਾਲ ਲੱਗਦੇ ਕੁੱਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 13 ਨੂੰ ਚੰਡੀਗੜ੍ਹ 'ਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਫਿਲਹਾਲ ਆਉਣ ਵਾਲੇ ਦਿਨਾਂ 'ਚ ਸਵੇਰੇ-ਸ਼ਾਮ ਧੁੰਦ ਦੇਖਣ ਨੂੰ ਮਿਲ ਰਹੀ ਹੈ ਪਰ ਮੀਂਹ ਤੋਂ ਬਾਅਦ ਹੋਰ ਧੁੰਦ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਤਾਪਮਾਨ 'ਚ ਵੀ ਕਮੀ ਆਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News