ਚੋਣਾਂ ਵਿਚਾਲੇ ਅਜਨਾਲਾ 'ਚ ਚੱਲੀਆਂ ਤਾਬੜਤੋੜ ਗੋਲੀਆਂ
Saturday, Dec 21, 2024 - 10:25 AM (IST)
ਅਜਨਾਲਾ- ਅਜਨਾਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਚੋਣਾਂ ਤੋਂ ਕੁਝ ਘੰਟੇ ਪਹਿਲਾਂ ਦਹਿਸ਼ਤ ਭਰਿਆ ਮਾਹੌਲ ਉਸ ਸਮੇਂ ਬਣ ਗਿਆ ਜਦੋਂ ਕੁਝ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਮੁਤਾਬਕ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਥਾਰ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਫਿਲਹਾਲ ਗੱਡੀ 'ਚ ਬੈਠੇ ਨੌਜਵਾਨ ਵਾਲ-ਵਾਲ ਬਚੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੋਟਿੰਗ ਦੌਰਾਨ ਜ਼ਬਰਦਸਤ ਝੜਪ, ਇਸ ਨੌਜਵਾਨ ਜ਼ਖ਼ਮੀ
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਪਹੁੰਚੇ ਐੱਸ. ਐੱਚ. ਓ ਅਜਨਾਲਾ ਸਤਪਾਲ ਸਿੰਘ ਨੇ ਕਿਹਾ ਕਿ ਚਲਾਈ ਗਈਆਂ ਗੋਲੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਧਮਾਕਾ! ਬਣਿਆ ਦਹਿਸ਼ਤ ਦਾ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8