ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਚੱਲੀਆਂ ਤਾਬੜਤੋੜ ਗੋਲੀਆਂ
Thursday, Feb 20, 2025 - 01:51 PM (IST)

ਜੰਡਿਆਲਾ ਗੁਰੂ (ਸੁਰਿੰਦਰ)- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਤਾਬੜਤੋੜ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 5 ਅਣਪਛਾਤੇ ਨੌਜਵਾਨਾਂ ਵੱਲੋਂ ਇਕ ਨੌਜਵਾਨ 'ਤੇ ਫਾਇਰਿੰਗ ਕੀਤੀ ਹੈ। ਜਾਣਕਾਰੀ ਮੁਤਾਬਕ ਰਾਮ ਸ਼ਰਨ ਦਾ ਕਾਫ਼ੀ ਸਮੇਂ ਪਹਿਲਾਂ ਕੁਝ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ ਸੀ। ਅੱਜ ਜਦ ਉਸ ਦਾ ਪੁੱਤਰ ਅਕਾਸ਼ਦੀਪ ਗੁਨੋਵਾਲ ਰੋਡ ਨਜ਼ਦੀਕ ਸ਼ਮਸ਼ਾਨਘਾਟ ਨੇੜਿਓਂ ਜਾ ਰਿਹਾ ਸੀ ਤਾਂ ਇਸ ਦੌਰਾਨ 5 ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ, ਜਿਸ 'ਚ ਨੌਜਵਾਨ ਅਕਾਸ਼ਦੀਪ ਦੇ ਪੈਰ 'ਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਫਾਇਰਿੰਗ ਮਗਰੋਂ ਅਣਪਛਾਤੇ ਮੌਕੇ 'ਤੇ ਫਰਾਰ ਹੋ ਗਏ। ਇਸ ਦੌਰਾਨ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਚਾਂਵਾਂ ਨਾਲ ਵਿਆਹ ਕੇ ਲਿਆਂਦੀ ਨੂੰਹ ਨੇ ਚੜ੍ਹਾ 'ਤਾ ਚੰਨ, ਕੁਝ ਹੀ ਹਫ਼ਤਿਆਂ ਬਾਅਦ ਘਰਦਿਆਂ ਦੇ ਉੱਡਾ ਦਿੱਤੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8