ਪੰਜਾਬ 'ਚ ਅਕਾਲੀ ਵਰਕਰ ਦੇ ਘਰ ’ਤੇ ਚੱਲੀਆਂ ਤਾਬੜਤੋੜ ਗੋਲੀਆਂ

Monday, Aug 04, 2025 - 12:56 PM (IST)

ਪੰਜਾਬ 'ਚ ਅਕਾਲੀ ਵਰਕਰ ਦੇ ਘਰ ’ਤੇ ਚੱਲੀਆਂ ਤਾਬੜਤੋੜ ਗੋਲੀਆਂ

ਗੁਰਦਾਸਪੁਰ- ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ’ਚ ਰਾਤ ਦੇ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਵਿਅਕਤੀ ਵੱਲੋਂ ਅਕਾਲੀ ਦਲ ਦੇ ਵਰਕਰ ਦੇ ਘਰ ’ਤੇ ਸ਼ਰੇਆਮ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ, ਪਰ ਇਹ ਫਾਇਰਿੰਗ ਇਕ ਰੰਗਦਾਰੀ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ।

ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਤੱਕ ਲੱਗੇਗਾ Power cut

ਜਾਣਕਾਰੀ ਮੁਤਾਬਕ ਅਕਾਲੀ ਵਰਕਰ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਪਰ ਰਕਮ ਨਾ ਦੇਣ ਦੇ ਚਲਦੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੁਲਜ਼ਮ ਦੀਆਂ ਤਸਵੀਰਾਂ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈਆਂ। ਸੀਸੀਟੀਵੀ 'ਚ ਸਾਫ਼ ਤੌਰ ’ਤੇ ਗੋਲੀਆਂ ਚਲਾਉਂਦਾ ਹੋਇਆ ਵਿਅਕਤੀ ਦਿਖਾਈ ਦਿੱਤਾ, ਜਿਸ ਵੱਲੋਂ ਘਰ ’ਤੇ ਲਗਾਤਾਰ 8 ਰਾਊਂਡ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮੁਲਜ਼ਮ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਅਚਾਨਕ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ 'ਚ ਛੁੱਟੀ ਦੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News