ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
Thursday, Apr 30, 2026 - 05:12 PM (IST)
ਡੇਰਾਬੱਸੀ (ਵੈੱਬ ਡੈਸਕ, ਗੁਰਜੀਤ) : ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਅੱਜ ਉਸ ਵੇਲੇ ਰਾਹਤ ਮਿਲੀ, ਜਦੋਂ ਕਈ ਜ਼ਿਲ੍ਹਿਆਂ 'ਚ ਮੀਂਹ ਅਤੇ ਤੇਜ਼ ਹਨ੍ਹੇਰੀ ਨਾਲ ਮੋਟੇ-ਮੋਟੇ ਗੜ੍ਹੇ ਪੈ ਗਏ। ਹਾਲਾਂਕਿ ਸੂਬੇ 'ਚ ਬੀਤੇ ਦਿਨ ਤੋਂ ਹੀ ਕਈ ਇਲਾਕਿਆਂ 'ਚ ਹਲਕੇ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ ਪਰ ਅੱਜ ਸਵੇਰ ਤੋਂ ਹੀ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ। ਕਈ ਜ਼ਿਲ੍ਹਿਆਂ 'ਚ ਸਵੇਰ ਤੋਂ ਹੀ ਬੱਦਲਵਾਈ ਸੀ ਅਤੇ ਦੁਪਹਿਰ ਵੇਲੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਮੋਹਾਲੀ ਦੇ ਲਾਲੜੂ ਸਥਿਤ ਪਿੰਡ ਜਸਧਨਾ ਕਲਾਂ 'ਚ ਦੁਪਹਿਰ ਵੇਲੇ ਮੋਟੇ-ਮੋਟੇ ਗੜ੍ਹੇ ਪੈ ਗਏ, ਜਿਸ ਤੋਂ ਗਰਮੀ ਦੇ ਸਤਾਏ ਲੋਕਾਂ ਨੇ ਸੁੱਖ ਦਾ ਸਾਹ ਲਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ

ਮੋਹਾਲੀ ਜ਼ਿਲ੍ਹੇ ਦੇ ਨਾਲ-ਨਾਲ ਚੰਡੀਗੜ੍ਹ 'ਚ ਵੀ ਭਾਰੀ ਬਾਰਸ਼ ਹੋਈ ਅਤੇ ਅਸਮਾਨ 'ਚ ਬੱਦਲ ਛਾਏ ਹੋਏ ਹਨ। ਇਸ ਤੋਂ ਇਲਾਵਾ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵਲੋਂ ਸੂਬੇ 'ਚ ਮੀਂਹ ਦੇ ਨਾਲ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਮੰਗਿਆ ਜਵਾਬ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਇੱਕ ਪੱਛਮੀ ਗੜਬੜ ਇਸ ਸਮੇਂ ਪਾਕਿਸਤਾਨ ਅਤੇ ਕਸ਼ਮੀਰ ਦੇ ਆਲੇ-ਦੁਆਲੇ ਸਰਗਰਮ ਹੈ। ਇਸ ਨਾਲ ਸੂਬੇ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਮੌਸਮ ਬਦਲ ਗਿਆ ਹੈ। ਪੰਜਾਬ 'ਤੇ ਇੱਕ ਘੱਟ ਦਬਾਅ ਅਤੇ ਚੱਕਰਵਾਤੀ ਸਰਕੂਲੇਸ਼ਨ ਬਣ ਗਿਆ ਹੈ, ਜਿਸ ਕਾਰਨ ਬੱਦਲਵਾਈ, ਤੇਜ਼ ਹਵਾਵਾਂ, ਗਰਜ ਅਤੇ ਮੀਂਹ ਪੈ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
