ਫਾਜ਼ਿਲਕਾ 'ਚ ਭਾਰੀ ਪੁਲਸ ਫੋਰਸ ਵਲੋਂ ਸਖ਼ਤ ਚੈਕਿੰਗ ਜਾਰੀ, SSP ਦੀ ਨਸ਼ਾ ਤਸਕਰਾਂ ਨੂੰ ਦੋ-ਟੁੱਕ

06/17/2024 2:41:13 PM

ਫਾਜ਼ਿਲਕਾ : ਫਾਜ਼ਿਲਕਾ ਦੇ ਐੱਸ. ਐੱਸ. ਪੀ.  ਡਾ. ਪ੍ਰੱਗਿਆ ਜੈਨ ਦੀ ਅਗਵਾਈ ਹੇਠ ਅੱਜ ਵੀ ਫਾਜ਼ਿਲਕਾ ਵਿਖੇ ਪੁਲਸ ਦੀ ਭਾਰੀ ਫੋਰਸ ਵੱਲੋਂ ਰੇਲਵੇ ਸਟੇਸ਼ਨਾਂ 'ਤੇ ਆਉਣ ਵਾਲੀਆਂ ਗੱਡੀਆਂ ਦੀ ਚੈਕਿੰਗ ਚੈਕਿੰਗ ਕੀਤੀ ਜਾ ਰਹੀ ਹੈ। ਪੁਲਸ ਨੇ ਹੁਣ ਤੱਕ ਸਰਚ ਮੁਹਿੰਮ ਦੌਰਾਨ 8 ਪਰਚੇ ਦਰਜ ਕੀਤੇ ਹਨ ਅਤੇ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਫਾਜ਼ਿਲਕਾ ਦੇ ਰੇਲਵੇ ਸਟੇਸ਼ਨ 'ਤੇ ਪਹੁੰਚੇ ਐੱਸ. ਐੱਸ. ਪੀ. ਡਾ. ਪ੍ਰੱਗਿਆ ਜੈਨ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਵੱਲੋਂ ਪੰਜਾਬ ਭਰ 'ਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ-ਤੂਫ਼ਾਨ ਦਾ Alert, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ, ਹੋ ਜਾਓ ਖ਼ੁਸ਼ (ਵੀਡੀਓ)

ਡੌਗ ਸਕੁਆਇਡ ਅਤੇ ਹੋਰ ਟੀਮਾਂ ਨਾਲ ਪੁੱਜੇ ਐੱਸ. ਐੱਸ. ਪੀ. ਵਲੋਂ ਚੱਪੇ-ਚੱਪੇ ਦੀ ਛਾਣਬੀਣ ਕੀਤੀ ਜਾ ਰਹੀ ਹੈ। 300 ਤੋਂ ਵੱਧ ਪੁਲਸ ਮੁਲਾਜ਼ਮ ਚੈਕਿੰਗ ਮੁਹਿੰਮ 'ਚ ਜੁੱਟੇ ਹੋਏ ਹਨ। ਹੁਣ ਤੱਕ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ 10 ਦੇ ਕਰੀਬ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ Active, ਜਨਤਾ ਦੀ ਨਬਜ਼ ਟਟੋਲਣ 'ਚ ਲੱਗੀਆਂ
ਜਿਨ੍ਹਾਂ ਦੌਰਾਨ 49 ਗ੍ਰਾਮ ਹੈਰੋਇਨ, 32,300 ਰੁਪਏ ਦੀ ਡਰੱਗ ਮਨੀ, 10200 ਲੀਟਰ ਦੇਸੀ ਸ਼ਰਾਬ, 5 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ 110 ਸੀ. ਆਰ. ਪੀ. ਸੀ ਤਹਿਤ ਕਾਰਵਾਈ ਕੀਤੀ ਗਈ ਹੈ। ਐੱਸ. ਐੱਸ. ਪੀ. ਨੇ ਦੋ-ਟੁੱਕ ਕਿਹਾ ਹੈ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News