ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ ''ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ

Thursday, Aug 06, 2026 - 04:32 PM (IST)

ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ ''ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ

ਮਾਛੀਵਾੜਾ ਸਾਹਿਬ (ਟੱਕਰ) : ਨੇੜਲੇ ਪਿੰਡ ਸ਼ਤਾਬਗੜ੍ਹ ਵਿਖੇ ਇਕ ਮੰਦਭਾਗੀ ਘਟਨਾ ਵਾਪਰੀ ਜਿੱਥੇ ਭਾਰੀ ਮੀਂਹ ਕਾਰਨ ਗਰੀਬ ਵਿਧਵਾ ਦਾ ਆਸ਼ਿਆਨਾ ਡਿੱਗ ਗਿਆ ਜਿਸ ਦੇ ਹੇਠਾਂ ਆਉਣ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਇੰਦਰਜੀਤ ਕੌਰ (38) ਵਜੋਂ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਇਲਾਕੇ ਵਿਚ ਭਾਰੀ ਮੀਂਹ ਸ਼ੁਰੂ ਹੋਇਆ। ਇੰਦਰਜੀਤ ਕੌਰ ਆਪਣੇ ਘਰ ਵਿਚ ਗੁਆਂਢਣ ਅਤੇ ਧੀ ਨਾਲ ਬੈਠੀ ਗੱਲਾਂ ਕਰ ਰਹੀ ਸੀ ਕਿ ਅਚਾਨਕ ਕਮਰੇ ਉੱਪਰ ਬਣੇ ਚੁਬਾਰੇ ਦੀ ਛੱਤ ਡਿੱਗ ਗਈ ਅਤੇ ਮਲਬੇ ਦੇ ਵਜ਼ਨ ਨਾਲ ਦੂਜੀ ਛੱਤ ਵੀ ਉਨ੍ਹਾਂ ਉੱਪਰ ਆ ਡਿੱਗੀ। 

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ 

ਛੱਤ ਦੇ ਮਲਬੇ ਹੇਠਾਂ ਇੰਦਰਜੀਤ ਕੌਰ, ਉਸਦੀ ਗੁਆਂਢਣ ਤੇ ਲੜਕੀ ਦੱਬ ਗਈਆਂ ਅਤੇ ਗੁਆਂਢੀ ਜਦੋਂ ਰੌਲਾ ਸੁਣ ਕੇ ਪਹੁੰਚੇ ਤਾਂ ਬੜੀ ਮੁਸ਼ਕਿਲ ਨਾਲ ਇਨ੍ਹਾਂ ਸਾਰਿਆਂ ਨੂੰ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿਚ ਇੰਦਰਜੀਤ ਕੌਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਜਿਸ ਨੂੰ ਇਲਾਜ ਲਈ ਸਮਰਾਲਾ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਵਲੋਂ ਇੰਦਰਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਉਸਦੀ ਗੁਆਂਢਣ ਨੂੰ ਮੁੱਢਲੀ ਸਹਾਇਤਾ ਉਪਰੰਤ ਛੁੱਟੀ ਦੇ ਦਿੱਤੀ ਗਈ। ਪਿੰਡ ਵਿਚ ਇਸ ਹਾਦਸੇ ਕਾਰਨ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੁਲਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News