ਪੰਜਾਬ ਭਰ ''ਚ ਅੱਜ ਭਾਰੀ ਮੀਂਹ ਦਾ ਅਲਰਟ, ਇਨ੍ਹਾਂ 13 ਜ਼ਿਲ੍ਹਿਆਂ ਲਈ ਜਾਰੀ ਹੋਈ ਵੱਡੀ ਚਿਤਾਵਨੀ
Monday, Oct 06, 2025 - 10:27 AM (IST)

ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨੇ ਮੌਸਮ ਬਦਲ ਦਿੱਤਾ ਹੈ। ਮੌਸਮ ਵਿਭਾਗ ਵਲੋਂ ਪਹਿਲਾਂ ਹੀ ਅਲਰਟ ਜਾਰੀ ਕੀਤਾ ਗਿਆ ਸੀ ਕਿ 6 ਅਤੇ 7 ਅਕਤੂਬਰ ਨੂੰ ਕਈ ਜ਼ਿਲ੍ਹਿਆਂ 'ਚ ਭਾਰੀ ਤੋਂ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 48 ਘੰਟੇ ਬੇਹੱਦ ਅਹਿਮ ਹਨ। ਇਸ ਲਈ ਲੋਕਾਂ ਨੂੰ 6 ਅਤੇ 7 ਤਾਰੀਖ਼ ਨੂੰ ਭਾਰੀ ਬਾਰਸ਼ ਦੇ ਕਾਰਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀਆਂ ਡਿਊਟੀਆਂ ਨੂੰ ਲੈ ਕੇ ਵੱਡੀ ਖ਼ਬਰ, ਸਿੱਖਿਆ ਮੰਤਰੀ ਨੇ ਕਰ 'ਤੀ ਬੇਹੱਦ ਸਖ਼ਤੀ
ਵਿਭਾਗ ਦੇ ਮੁਤਾਬਕ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਨਗਰ 'ਚ ਭਾਰੀ ਮੀਂਹ ਦੇ ਨਾਲ-ਨਾਲ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਨਾਲ ਜੁੜੀ ਅਹਿਮ ਖ਼ਬਰ, ਜਲਦ ਤੋਂ ਜਲਦ ਇਸ ਸਕੀਮ ਦਾ ਲੈਣ ਲਾਹਾ
ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਲਰਟ ਦੇ ਨਾਲ ਹੀ ਪੰਜਾਬ 'ਚ ਮੁੜ ਹੜ੍ਹਾਂ ਦਾ ਖ਼ਤਰਾ ਵੱਧ ਗਿਆ ਹੈ। ਮੀਂਹ ਕਰਕੇ ਡੈਮਾਂ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਇਸੇ ਕਾਰਨ ਡੈਮਾਂ 'ਤੇ ਦਬਾਅ ਘੱਟ ਕਰਨ ਲਈ ਹੌਲੀ-ਹੌਲੀ ਕੰਟਰੋਲ ਤਰੀਕੇ ਨਾਲ ਪਾਣੀ ਛੱਡਿਆ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8