ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਇਨ੍ਹਾਂ ਤਾਰੀਖਾਂ ਤੋਂ ਮੁੜ ਭਾਰੀ ਮੀਂਹ ਦਾ ਅਲਰਟ

07/11/2023 6:35:56 PM

ਚੰਡੀਗੜ੍ਹ : ਪੰਜਾਬ ਵਿਚ ਮੀਂਹ ਕਾਰਣ ਪੈਦਾ ਹੋਏ ਹਾਲਾਤ ਦਰਮਿਆਨ ਮੰਗਲਵਾਰ ਦੀ ਸ਼ੁਰੂਆਤ ਵਿਚ ਬਾਰਿਸ਼ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਲਗਭਗ ਅੱਧੇ ਪੰਜਾਬ ’ਚ ਮੀਂਹ ਕਾਰਣ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਸਭ ਦਰਮਿਆਨ ਮੌਸਮ ਵਿਗਿਆਨੀਆਂ ਨੇ 13 ਅਤੇ 14 ਜੁਲਾਈ ਨੂੰ ਮੁੜ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਪਟਿਆਲਾ, ਰੋਪੜ, ਮੁਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਖਿਆ ਹੈ ਕਿ ਅੱਜ ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਉੜੀਸਾ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕੋਂਕਣ-ਗੋਆ, ਗੁਜਰਾਤ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਤੱਟਵਰਤੀ ਕਰਨਾਟਕ, ਕੇਰਲ ਅਤੇ ਮਹੇ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ : ਸੂਬੇ ’ਚ ਹੜ੍ਹਾਂ ਕਾਰਨ ਬਣੇ ਹਾਲਾਤ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਐਲਾਨ

ਦੂਜੇ ਪਾਸੇ ਪੰਜਾਬ 'ਚ ਪਏ ਭਾਰੀ ਮੀਂਹ ਕਾਰਨ ਹਰ ਪਾਸੇ ਹਾਲਾਤ ਵਿਗੜੇ ਹੋਏ ਹਨ ਅਤੇ ਪਾਣੀ ਲੋਕਾਂ ਦੇ ਘਰਾਂ ਅਤੇ ਖੇਤਾਂ 'ਚ ਫਿਰ ਰਿਹਾ ਹੈ। ਥਾਂ-ਥਾਂ 'ਤੇ ਨਹਿਰਾਂ ਦੇ ਬੰਨ੍ਹ ਟੁੱਟ ਰਹੇ ਹਨ। ਇਸ ਦਰਮਿਆਨ ਸਤਲੁਜ ਦਰਿਆ 'ਚ ਆਏ ਸਮਰੱਥਾ ਤੋਂ ਵੱਧ ਪਾਣੀ ਨੇ 2 ਥਾਵਾਂ ਤੋਂ ਧੁੱਸੀ ਬੰਨ੍ਹ ਤੋੜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਬੰਨ੍ਹ 'ਚ ਇਕ ਪਾੜ ਰਾਤ ਦੇ 12.40 ਦੇ ਕਰੀਬ ਅਤੇ ਦੂਜਾ ਪਾੜ ਤੜਕੇ 2 ਵਜੇ ਲੱਖੂ ਦੀਆਂ ਛੰਨਾਂ ਅਤੇ ਨਸੀਰਪੁਰ ਤੋਂ ਪਿਆ ਹੈ।
ਚਸ਼ਮਦੀਦਾਂ ਮੁਤਾਬਕ ਪਹਿਲਾਂ ਬੰਨ੍ਹ 'ਚ ਘਰਲ ਪਿਆ, ਜੋ ਜੱਦੋ-ਜਹਿਦ ਦੇ ਬਾਵਜੂਦ ਪੂਰ ਨਹੀਂ ਹੋਈ ਅਤੇ ਕੁੱਝ ਸਮੇਂ ਦਰਮਿਆਨ ਦੇਖਦੇ ਹੀ ਦੇਖਦੇ ਪਾੜ ਪੈ ਗਿਆ, ਜਿਸ ਕਾਰਨ ਬੰਨ੍ਹ ਟੁੱਟ ਗਿਆ। ਇਸ ਨਾਲ ਲੋਹੀਆਂ ਅਤੇ ਗਿੱਦੜਪਿੰਡ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਪਾਣੀ ਭਰਨ ਦਾ ਖ਼ਦਸ਼ਾ ਜ਼ਾਹਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਐੱਨ. ਡੀ. ਆਰ. ਐੱਫ. ਨੇ ਰੈਸਕਿਊ ਆਪਰੇਸ਼ਨ ਚਲਾਇਆ। ਇਸ ਦੇ ਨਾਲ ਹੀ ਭਾਖੜਾ ਬੰਨ੍ਹ 'ਚ 20 ਫੁੱਟ ਤੱਕ ਹੋਰ ਪਾਣੀ ਸਟੋਰ ਕਰਨ ਦੀ ਸਮਰੱਥ ਬਚੀ ਹੈ। ਇਸ ਤੋਂ ਬਾਅਦ ਹੈੱਡ ਖੋਲ੍ਹ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ’ਚ ਲਗਾਤਾਰ ਖ਼ਰਾਬ ਹੋ ਰਹੇ ਮੌਸਮ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News