ਪੰਜਾਬੀਓ ਹੋ ਜਾਓ ਖ਼ੁਸ਼! ਪੈਣ ਵਾਲਾ ਹੈ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ 'ਤਾ Alert

Sunday, Jul 21, 2024 - 10:26 AM (IST)

ਪੰਜਾਬੀਓ ਹੋ ਜਾਓ ਖ਼ੁਸ਼! ਪੈਣ ਵਾਲਾ ਹੈ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ 'ਤਾ Alert

ਚੰਡੀਗੜ੍ਹ : ਪੰਜਾਬ 'ਚ 2 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੇਗੀ। ਦਰਅਸਲ ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ ਸੋਮਵਾਰ ਤੋਂ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਐਤਵਾਰ ਰਾਤ ਤੋਂ ਮਾਨਸੂਨ ਐਕਟਿਵ ਹੋ ਜਾਵੇਗਾ। ਇਸ ਕਾਰਨ ਪੰਜਾਬ 'ਚ 2 ਦਿਨਾਂ ਤੱਕ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ। ਇਸ ਦੇ ਨਾਲ ਹੀ ਐਤਵਾਰ ਨੂੰ ਬੱਦਲ ਛਾਏ ਰਹਿਣਗੇ।

ਇਹ ਵੀ ਪੜ੍ਹੋ : Diagnostic ਸੈਂਟਰ ਬਾਹਰ ਖ਼ਤਰਨਾਕ ਗੈਂਗ ਦੇ ਗੁਰਗਿਆਂ ਨੇ ਚਲਾਈਆਂ ਗੋਲੀਆਂ, ਚਿੱਠੀ 'ਚ ਦਿੱਤੀ ਵੱਡੀ ਧਮਕੀ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਨੇ ਪਿਛਲੇ ਹਫ਼ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ, ਜੋ ਸਹੀ ਸਾਬਿਤ ਨਹੀਂ ਹੋਈ ਸੀ। ਹੁਣ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਮਾਨਸੂਨ ਜੁਲਾਈ ਦੇ ਆਖ਼ਰੀ ਹਫ਼ਤੇ 'ਚ ਦਾਖ਼ਲ ਤੋਂ ਪਹਿਲਾਂ ਜ਼ੋਰਦਾਰ ਮੀਂਹ ਪਾਉਂਦਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ : ਮਾਸੂਮ ਪੁੱਤ ਦਾ ਗਲਾ ਘੁੱਟਣ ਮਗਰੋਂ ਬੈੱਡ ਬਾਕਸ 'ਚ ਕੀਤਾ ਸੀ ਬੰਦ, ਬੇਰਹਿਮ ਮਾਂ ਨੂੰ ਉਮਰਕੈਦ ਦੀ ਸਜ਼ਾ

ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਅਦ ਦੁਪਹਿਰ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਬੀਤੇ ਦਿਨ ਬਠਿੰਡਾ ਦਾ ਸਭ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 38.6 ਡਿਗਰੀ, ਸੰਗਰੂਰ ਵਿੱਚ 39.7 ਡਿਗਰੀ, ਚੰਡੀਗੜ੍ਹ ਵਿੱਚ 36 ਡਿਗਰੀ, ਲੁਧਿਆਣਾ ਵਿੱਚ 36.2 ਡਿਗਰੀ, ਪਠਾਨਕੋਟ ਵਿੱਚ 37.7 ਡਿਗਰੀ, ਪਠਾਨਕੋਟ ਵਿੱਚ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ 37.6 ਅਤੇ ਜਲੰਧਰ ਵਿਚ 37.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News