ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
Thursday, Aug 13, 2026 - 06:00 PM (IST)
ਚੰਡੀਗੜ੍ਹ: 15 ਅਗਸਤ 'ਤੇ ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ 14 ਤੋਂ 18 ਅਗਸਤ ਤੱਕ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅੱਜ ਪੰਜਾਬ 'ਚ ਮੌਸਮ ਮਿਲਿਆ-ਜੁਲਿਆ ਅਸਰ ਦੇਖ ਨੂੰ ਮਿਲਿਆ। ਯਾਨੀ ਕਿ ਕਈ ਜ਼ਿਲ੍ਹਿਆਂ 'ਚ ਹਲਕਾ ਮੀਂਹ ਪਿਆ ਤੇ ਕਈ ਇਲਾਕਿਆਂ 'ਚ ਮੌਸਮ ਖੁਸ਼ਕ ਰਿਹਾ।
ਇਹ ਵੀ ਪੜ੍ਹੋ-15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ...
ਮੌਸਮ ਵਿਭਾਗ ਮੁਤਾਬਕ 14 ਅਗਸਤ ਯਾਨੀ ਭਲਕੇ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਪੈਣ ਦੇ ਆਸਾਰ ਹਨ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ 'ਚ ਕਾਫੀ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਉੱਥੇ ਹੀ 15 ਅਗਸਤ ਨੂੰ ਆਜ਼ਾਦੀ ਦਿਹਾੜਾ ਵਾਲੇ ਦਿਨ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 16, 17 ਤੇ 18 ਅਗਸਤ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਭਾਰੀ ਬਾਰਿਸ਼ ਦਾ ਯੈਲੋ ਹੈ ਤੇ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ, ਰੇਲਵੇ ਨੇ ਲਿਆ ਅਹਿਮ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
