ਪੰਜਾਬ ਦੇ 5 ਜ਼ਿਲ੍ਹਿਆਂ ''ਚ ਭਾਰੀ ਮੀਂਹ ਦਾ ਅਲਰਟ
Sunday, Dec 22, 2024 - 10:31 AM (IST)
ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਢ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਪੰਜਾਬ ਵਿੱਚ ਹੁਣ ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਜ਼ਿਆਦਾ ਵਧਣ ਦੇ ਆਸਾਰ ਹਨ। ਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਅਕਸਰ ਸਲਾਹ ਦਿੱਤੀ ਜਾ ਰਹੀ ਹੈ ਕਿ ਵਾਹਨਾਂ ਨੂੰ ਹੌਲੀ ਚਲਾਇਆ ਜਾਵੇ ਤਾਂ ਜੋ ਕੋਈ ਹਾਦਸਾ ਨਾ ਹੋਵੇ।ਪੰਜਾਬ ਦੇ ਔਸਤ ਤਾਪਮਾਨ 'ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ- ਮਲਾਇਕਾ ਦੇ ਪਿਤਾ ਦੀ ਮੌਤ 'ਚ ਸ਼ਾਮਲ ਕਿਉਂ ਹੋਏ ਅਰਜੁਨ ਕਪੂਰ! ਦੱਸਿਆ ਕਾਰਨ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਯੈਲੋ ਅਲਰਟ
ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਦੇ 5 ਜ਼ਿਲ੍ਹੇ ਧੁੰਦ ਦੀ ਲਪੇਟ 'ਚ ਹਨ ਜਿਸ ਕਰਕੇ ਮੌਸਮ ਵਿਭਾਗ ਵੱਲੋਂ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 100 ਮੀਟਰ ਦੇ ਨੇੜੇ ਰਹਿ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਮੋਹਾਲੀ ਹਾਦਸਾ: ਮਲਬੇ ਹੇਠਾਂ ਦੱਬੀਆਂ ਕਈ ਜ਼ਿੰਦਗੀਆਂ, ਰਾਹਤ ਕੰਮ ਜਾਰੀ
ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।