ਪੰਜਾਬ 'ਚ ਕਾਲੇ ਬੱਦਲਾਂ ਵਿਚਾਲੇ ਚੜ੍ਹੀ ਸਵੇਰ, ਇਸ ਤਾਰੀਖ਼ ਨੂੰ ਭਾਰੀ ਮੀਂਹ ਦਾ ਅਲਰਟ

Saturday, Jul 08, 2023 - 09:27 AM (IST)

ਲੁਧਿਆਣਾ (ਬਸਰਾ) : ਪੰਜਾਬ 'ਚ ਸ਼ਨੀਵਾਰ ਨੂੰ ਕਾਲੇ ਬੱਦਲਾਂ ਵਿਚਕਾਰ ਦਿਨ ਦੀ ਸ਼ੁਰੂਆਤ ਹੋਈ ਅਤੇ ਕਈ ਥਾਵਾਂ 'ਤੇ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ। ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਅੰਦਰ ਮਾਨਸੂਨ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਆਪਣਾ ਪ੍ਰਭਾਵ ਦਿਖਾਇਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ ਕੁੱਝ ਦਿਨ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ।

ਇਹ ਵੀ ਪੜ੍ਹੋ : ਪੰਜਾਬ 'ਚ UPSC ਦੀ ਕੋਚਿੰਗ ਲੈਣ ਵਾਲੇ ਮੁੰਡੇ-ਕੁੜੀਆਂ ਲਈ ਖ਼ੁਸ਼ਖ਼ਬਰੀ, CM ਮਾਨ ਨੇ ਕੀਤਾ ਵੱਡਾ ਐਲਾਨ (ਵੀਡੀਓ)
9 ਜੁਲਾਈ ਨੂੰ ਸੂਬੇ ਦੇ ਕਈ ਇਲਾਕਿਆਂ ’ਚ ਭਾਰੀ ਮੀਂਹ ਦੇ ਆਸਾਰ ਹਨ। ਅੱਜ ਸ਼ਨੀਵਾਰ ਨੂੰ ਵੀ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਪੰਜਾਬ 'ਚ ਕਈ ਥਾਈਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪਤਨੀ ਨਾਲ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਦੋਖੇ ਸ਼ਾਨਦਾਰ ਤਸਵੀਰਾਂ

ਬੀਤੇ ਦਿਨ ਤਾਪਮਾਨ ’ਚ 1.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਔਸਤਨ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਜ਼ਿਲ੍ਹਾ ਲੁਧਿਆਣਾ ਦਾ 36.3 ਡਿਗਰੀ ਸੈਲਸੀਅਸ ਰਿਹਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News