ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ (ਵੀਡੀਓ)

Saturday, Sep 16, 2023 - 12:42 PM (IST)

ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਜਿੱਥੇ ਬੀਤੇ ਦਿਨਾਂ ਦੌਰਾਨ ਮੀਂਹ ਪੈ ਰਿਹਾ ਹੈ, ਉੱਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ 'ਚ ਵੀ ਸੂਬੇ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ 2 ਦਿਨ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। 15 ਸਤੰਬਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇਖਣ ਨੂੰ ਮਿਲਿਆ, ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਗੈਰ-ਕਾਨੂੰਨੀ ਕਾਲੋਨੀਆਂ ਨੂੰ ਦਿੱਤੀ ਵੱਡੀ ਰਾਹਤ, ਹਟਾਈ ਇਹ ਪਾਬੰਦੀ

ਪੰਜਾਬ ਸਣੇ ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਗੁਜਰਾਤ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਜੰਮੂ 'ਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਬੀਤੇ ਦਿਨੀਂ ਅੰਮ੍ਰਿਤਸਰ, ਲੁਧਿਆਣਾ 'ਚ ਭਾਰੀ ਮੀਂਹ ਪਿਆ, ਜਦੋਂ ਕਿ ਫਗਵਾੜਾ ਅਤੇ ਮੋਹਾਲੀ 'ਚ ਘੱਟ ਮੀਂਹ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ : ਸਮਰਾਲਾ 'ਚ ਹਾਈਵੇਅ 'ਤੇ ਬੇਸੁੱਧ ਪਏ ਮਿਲੇ 3 ਮੁੰਡੇ, ਇਕੱਠੀ ਹੋਈ ਲੋਕਾਂ ਦੀ ਭੀੜ, ਦੇਖੋ ਮੌਕੇ ਦੀ ਵੀਡੀਓ

ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਮੀਂਹ ਤੋਂ ਬਾਅਦ ਮੌਸਮ 'ਚ ਬਦਲਾਅ ਆਵੇਗਾ ਅਤੇ ਰਾਤਾਂ ਠੰਡੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ, ਜਦੋਂ ਕਿ ਦਿਨ ਦਾ ਤਾਪਮਾਨ ਵੀ ਘੱਟ ਜਾਵੇਗਾ। ਅੱਜ ਸ਼ਨੀਵਾਰ ਦੀ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸੂਰਜ ਦੀ ਚਮਕ ਦੇਖਣ ਨੂੰ ਮਿਲੀ, ਜਿਸ ਕਾਰਨ ਕਈ ਥਾਵਾਂ 'ਤੇ ਮੌਸਮ ਖ਼ੁਸ਼ਕ ਨਜ਼ਰ ਆ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News