ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਅਗਲੇ ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ

Monday, Jul 08, 2024 - 12:19 PM (IST)

ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਅਗਲੇ ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ 'ਚ ਮਾਨਸੂਨ ਪਿਛਲੇ 10 ਦਿਨਾਂ ਤੋਂ ਲਗਾਤਾਰ ਸਰਗਰਮ ਹੈ। ਕਈ ਜ਼ਿਲ੍ਹਿਆਂ 'ਚ ਅਜੇ ਸੋਕੇ ਦੀ ਸਥਿਤੀ ਬਰਕਰਾਰ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ 'ਚ ਆਮ ਅਤੇ ਜ਼ਿਆਦਾ ਬਾਰਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਇਸ ਸਾਲ ਮਾਨਸੂਨ ਆਮ ਨਾਲੋਂ ਵੱਧ ਰਹੇਗਾ। ਵਿਭਾਗ ਮੁਤਾਬਕ 1 ਤੋਂ 7 ਜੁਲਾਈ ਤੱਕ 64 ਫ਼ੀਸਦੀ ਜ਼ਿਆਦਾ ਮੀਂਹ ਪਿਆ ਹੈ। ਮੌਸਮ ਵਿਭਾਗ ਵਲੋਂ ਅਗਲੇ 6 ਦਿਨਾਂ ਤੱਕ ਸੂਬੇ 'ਚ ਮੱਧਮ ਤੋਂ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ : ਝੋਨਾ ਲਾਉਣ ਆਏ ਪਰਵਾਸੀ ਨਾਲ ਵਾਪਰਿਆ ਭਾਣਾ, ਭਿਆਨਕ ਹਾਦਸੇ ਦੌਰਾਨ ਮੌਤ
ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ,  ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਆਮ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕਵਰੇਜ ਕਰ ਰਹੇ ਪੱਤਰਕਾਰ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਕੀ ਹੈ ਪੂਰੀ ਖ਼ਬਰ

ਇਸ ਨੂੰ ਲੈ ਕੇ ਮੌਸਮ ਵਿਭਾਗ ਸਮੇਂ-ਸਮੇਂ 'ਤੇ ਅਲਰਟ ਜਾਰੀ ਕਰਦਾ ਰਹੇਗਾ। ਹੁਣ ਤੱਕ ਫ਼ਿਰੋਜ਼ਪੁਰ ਜ਼ਿਲ੍ਹੇ 'ਚ 53 ਫ਼ੀਸਦੀ ਘੱਟ ਮੀਂਹ ਪਿਆ ਹੈ। ਇੱਥੇ ਔਸਤਨ 15.4 ਮਿਲੀਮੀਟਰ ਬਾਰਸ਼ ਹੋਈ ਹੈ, ਜਦੋਂ ਕਿ ਇਸ ਸਾਲ ਸਿਰਫ਼ 7.3 ਮਿਲੀਮੀਟਰ ਮੀਂਹ ਹੀ ਪਿਆ ਹੈ। ਇਸੇ ਤਰ੍ਹਾਂ ਮੋਗਾ 'ਚ 45 ਫ਼ੀਸਦੀ ਘੱਟ, ਹੁਸ਼ਿਆਰਪੁਰ ਵਿੱਚ 38 ਫ਼ੀਸਦੀ ਅਤੇ ਐੱਸ. ਬੀ. ਐੱਸ. ਨਗਰ ਵਿੱਚ 41 ਫ਼ੀਸਦੀ ਘੱਟ ਮੀਂਹ ਦਰਜ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News