ਪੰਜਾਬ 'ਚ ਇਸ ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ! 7 ਜ਼ਿਲ੍ਹਿਆਂ ਲਈ ਜਾਰੀ ਹੋਇਆ Alert
Tuesday, Sep 03, 2024 - 10:13 AM (IST)
ਚੰਡੀਗੜ੍ਹ : ਪੰਜਾਬ 'ਚ ਮੌਸਮ ਲਗਾਤਾਰ ਬਦਲ ਰਿਹਾ ਹੈ। ਜਿੱਥੇ ਹੁਣ ਦਿਨ ਦੇ ਸਮੇਂ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਰਾਤਾਂ ਠੰਡੀਆਂ ਹੋ ਗਈਆਂ ਹਨ। ਮੀਂਹ ਨੂੰ ਲੈ ਕੇ ਵੀ ਮੌਸਮ ਵਿਭਾਗ ਵਲੋਂ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 5 ਸਤੰਬਰ ਤੱਕ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਆਦਾਤਰ ਇਲਾਕਿਆਂ 'ਚ ਮੀਂਹ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਮੋਹਾਲੀ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ 'ਚ ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : IRCTC ਹੁਣ ਜਹਾਜ਼ ਰਾਹੀਂ ਕਰਵਾਏਗਾ ਤੀਰਥ ਸਥਾਨਾਂ ਦੇ ਦਰਸ਼ਨ, ਪੰਜ ਤਾਰਾ ਹੋਟਲਾਂ ’ਚ ਠਹਿਰਨ ਦਾ ਪ੍ਰਬੰਧ
ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ 'ਚ ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ 'ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪਟਿਆਲਾ 'ਚ ਸੋਮਵਾਰ ਸ਼ਾਮ ਨੂੰ ਤਾਪਮਾਨ 33 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8