ਪੰਜਾਬ ''ਚ ਭਾਰੀ ਮੀਂਹ ਦਾ Alert, ਲੋਕ ਸੋਚ-ਸਮਝ ਕੇ ਨਿਕਲਣ ਘਰੋਂ

Saturday, Sep 07, 2024 - 10:23 AM (IST)

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਮੌਸਮ ਵਿਭਾਗ ਵਲੋਂ ਸੂਬੇ ਦੇ ਜ਼ਿਲ੍ਹਿਆਂ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ ਅਤੇ  ਪਟਿਆਲਾ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ ਦੌਰਾਨ ਮੌਸਮ ਖ਼ਰਾਬ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 3 ਘੰਟੇ ਪਿਆ ਜ਼ੋਰਦਾਰ ਮੀਂਹ, ਘਰਾਂ ਤੇ ਸੜਕਾਂ 'ਤੇ ਪਾਣੀ ਹੀ ਪਾਣੀ
ਮੌਸਮ ਵਿਭਾਗ ਮੁਤਾਬਕ ਇਸ ਸੀਜ਼ਨ 'ਚ ਪੰਜਾਬ ਅਤੇ ਚੰਡੀਗੜ੍ਹ ਨੂੰ ਰੈੱਡ ਜ਼ੋਨ 'ਚ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਸਮੇਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਥਾਵਾਂ 'ਤੇ ਸੜਕਾਂ ਪਾਣੀ ਨਾਲ ਭਰੀਆਂ ਹੋਈਆਂ ਹਨ ਅਤੇ ਟ੍ਰੈਫਿਕ ਦੀ ਵੀ ਸਮੱਸਿਆ ਬਣੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਜਾਰੀ ਹੋ ਗਈ ਚਿਤਾਵਨੀ, ਸੋਚ-ਸਮਝ ਕੇ ਨਿਕਲੋ ਘਰੋਂ

ਆਈ. ਐੱਮ. ਡੀ. ਨੇ ਕਿਹਾ ਕਿ ਪੰਜਾਬ, ਚੰਡੀਗੜ੍ਹ, ਹਰਿਆਣਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰ-ਪੱਛਮੀ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਵਿੱਚ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ 11 ਤੋਂ 15 ਸੈਂਟੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8




 


Babita

Content Editor

Related News