ਪੰਜਾਬ ''ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ, ਇਨ੍ਹਾਂ ਜ਼ਿਲ੍ਹਿਆਂ ''ਚ ਖ਼ਤਰਾ
Wednesday, Jul 02, 2025 - 06:21 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਹਰ ਰੋਜ਼ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋ ਰਹੀ ਹੈ। ਇਸ ਨਾਲ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਰਹਿ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਤਾਂ ਵੱਧ ਤੋਂ ਵੱਧ ਤਾਪਮਾਨ ਵੀ 30 ਡਿਗਰੀ ਤੋਂ ਹੇਠਾਂ ਆ ਗਿਆ ਹੈ, ਜੋਕਿ ਪਹਿਲਾਂ 47 ਡਿਗਰੀ ਤੋਂ ਵੀ ਪਾਰ ਹੋ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਏ ਹਾਈਟੈੱਕ ਨਾਕੇ, ਵੱਡੀ ਗਿਣਤੀ 'ਚ ਪੁਲਸ ਤਾਇਨਾਤ
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਇਸ ਪੂਰੇ ਹਫ਼ਤੇ ਸੂਬੇ ਵਿਚ ਭਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤਹਿਤ ਅੱਜ ਵੀ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਮੁਤਾਬਕ ਅੱਜ ਤੋਂ ਲੈ ਕੇ 6 ਜੁਲਾਈ ਤੱਕ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ-ਨਾਲ ਹਨੇਰੀ ਅਤੇ ਅਸਮਾਨੀ ਬਿਜਲੀ ਡਿੱਗਣ ਸਬੰਧੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ
ਇਸੇ ਤਰ੍ਹਾਂ ਆਉਣ ਵਾਲੇ 3-4 ਦਿਨ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 5 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 6 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਵਿਚ ਭਾਰੀ ਮੀਂਹ ਦਾ ਔਰੇਂਜ ਅਲਰਟ ਅਤੇ ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e