ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, 17 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

03/02/2024 9:17:32 AM

ਜਲੰਧਰ (ਪੁਨੀਤ) : ਉੱਤਰੀ ਭਾਰਤ ਦੇ ਵੱਖ-ਵੱਖ ਇਲਾਕਿਆਂ ਸਮੇਤ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ 'ਚ ਮੌਸਮ ਦਾ ਮਿਜਾਜ਼ ਬਦਲ ਚੁੱਕਾ ਹੈ। ਓਰੇਂਜ ਅਲਰਟ ਵਿਚਕਾਰ ਕਈ ਸੂਬਿਆਂ 'ਚ ਬਰਫ਼ਬਾਰੀ ਤੇ ਬਾਰਸ਼ ਕਾਰਨ ਤਾਪਮਾਨ ਵਿਚ ਗਿਰਾਵਟ ਹੋਈ ਹੈ। ਓਰੇਂਜ ਅਲਰਟ ਵਿਚਕਾਰ ਪੰਜਾਬ ਅਤੇ ਹਰਿਆਣਾ ਵਿਚ ਸ਼ੁੱਕਰਵਾਰ ਸ਼ਾਮ ਨੂੰ ਬਾਰਸ਼ ਹੋਣ ਨਾਲ ਠੰਢੀਆਂ ਹਵਾਵਾਂ ਦਾ ਸਿਲਸਿਲਾ ਸ਼ੁਰੂ ਹੋਇਆ।

ਇਹ ਵੀ ਪੜ੍ਹੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ’ਚ 30 ਅਪ੍ਰੈਲ ਤੱਕ ਦਾ ਵਾਧਾ

ਦੋਹਾਂ ਸੂਬਿਆਂ ਦੇ ਵੱਧ ਤੋਂ ਵੱਧ ਤਾਪਮਾਨ ’ਚ 5 ਡਿਗਰੀ ਤੱਕ ਗਿਰਾਵਟ ਦਰਜ ਹੋਈ ਹੈ, ਜਿਸ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਅੱਜ ਮਤਲਬ ਕਿ 2 ਮਾਰਚ ਨੂੰ ਸੂਬੇ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਸੂਬੇ 'ਚ ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਤਾਰ-ਤਾਰ ਹੋਏ ਰਿਸ਼ਤੇ, ਛੋਟੇ ਭਰਾ ਨੇ ਸੱਬਲ ਨਾਲ ਮੌਤ ਦੇ ਘਾਟ ਉਤਾਰਿਆ ਵੱਡਾ ਭਰਾ

ਕਈ ਥਾਵਾਂ 'ਤੇ ਮੀਂਹ ਵੀ ਪੈ ਰਿਹਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰੀ ਭਾਰਤ 'ਚ ਮਾਰਚ ਦਾ ਮਹੀਨਾ ਠੰਡਾ ਰਹੇਗਾ। ਮੌਸਮ ਵਿਭਾਗ ਦੇ ਮੁਤਾਬਕ ਸੂਬੇ ਦੇ 17 ਜ਼ਿਲ੍ਹਿਆਂ 'ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੀ ਸੰਭਾਵਨਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

Babita

This news is Content Editor Babita