ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ
Saturday, Aug 10, 2024 - 06:12 PM (IST)

ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿਚ ਅੱਜ ਮੀਂਹ ਦਾ ਅਲਰਟ ਦਿੱਤਾ ਹੈ। ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹੇ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਇੱਥੇ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ ਬਾਕੀ ਸੂਬੇ ਵਿਚ ਵੀ ਹਲਕੇ ਮੀਂਹ ਦੀ ਸੰਭਾਵਨਾ ਹੈ। ਇਹ ਅਲਰਟ ਸਿਰਫ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮਸ਼ਹੂਰ ਪਿੰਡ ਦੇ ਲੋਕਾਂ ਦਾ ਸਖ਼ਤ ਫ਼ਰਮਾਨ, ਬਾਹਰੀ ਸੂਬਿਆਂ ਦੇ ਲੋਕਾਂ ਲਈ ਸਖ਼ਤ ਹਦਾਇਤਾਂ ਜਾਰੀ
ਪੰਜਾਬ ਦੇ 5 ਜ਼ਿਲ੍ਹਿਆਂ ਵਿਚ ਅੱਜ ਜਿੱਥੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਉਥੇ ਚੰਗੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਬੀਤੇ ਦਿਨੀਂ ਵੱਧ ਤੋਂ ਵੱਧ ਤਾਪਮਾਨ ਵਿਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ, ਫਰੀਦਕੋਟ ਅਤੇ ਸਮਰਾਲਾ ਵਿਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜ ਜ਼ਿਲ੍ਹਿਆਂ ਵਿਚ ਮੀਂਹ ਕਾਰਣ ਨੇੜਲੇ ਇਲਾਕਿਆਂ ਵਿਚ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲ ਸਕਦੀ ਹੈ ਪਰ ਅਗਲੇ ਦਿਨਾਂ ਦੌਰਾਨ ਫਿਰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪਿਉ ਨੇ ਪਹਿਲਾਂ ਪੁੱਤ ਨੂੰ ਗਲਾਸ ’ਚ ਪਿਆਇਆ ਜ਼ਹਿਰ, ਫਿਰ ਖ਼ੁਦ ਪੀ ਲਿਆ, ਤੜਫ਼-ਤੜਫ਼ ਦੋਵਾਂ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8