ਬਦਲਦੇ ਮੌਸਮ ਕਾਰਨ ਲੋਕ ਪ੍ਰੇਸ਼ਾਨ, ਅੱਜ ਫਿਰ ਆਸਮਾਨ ’ਤੇ ਛਾਏ ਬੱਦਲ, ਭਾਰੀ ਮੀਂਹ ਦਾ ਅਲਰਟ ਜਾਰੀ

Sunday, Feb 04, 2024 - 11:55 AM (IST)

ਬਦਲਦੇ ਮੌਸਮ ਕਾਰਨ ਲੋਕ ਪ੍ਰੇਸ਼ਾਨ, ਅੱਜ ਫਿਰ ਆਸਮਾਨ ’ਤੇ ਛਾਏ ਬੱਦਲ, ਭਾਰੀ ਮੀਂਹ ਦਾ ਅਲਰਟ ਜਾਰੀ

ਗੁਰਦਾਸਪੁਰ (ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ਵਿੱਚ ਮੌਸਮ ਦਿਨੋਂ-ਦਿਨ ਆਪਣਾ ਰੰਗ ਬਦਲ ਰਿਹਾ ਹੈ ਅਤੇ ਹਰ ਰੋਜ ਮੌਸਮ ਵਿੱਚ ਹੋ ਰਹੀ ਤਬਦੀਲੀ ਕਾਰਨ ਲੋਕ ਪ੍ਰੇਸ਼ਾਨ ਵੀ ਹੁੰਦੇ ਨਜ਼ਰ ਆ ਰਹੇ ਹਨ। ਸ਼ੁੱਕਰਵਾਰ ਸਵੇਰੇ ਪੰਜਾਬ ’ਚ ਕਈ ਥਾਵਾਂ ’ਤੇ ਹੋਈ ਭਾਰੀ ਬਰਸਾਤ ਕਾਰਨ ਲੋਕ ਕੁਝ ਹੋਰ ਹੀ ਉਡੀਕ ਰਹੇ ਸਨ ਪਰ 10 ਵਜੇ ਦੇ ਕਰੀਬ ਸੂਰਜ ਨਿਕਲਣ ’ਤੇ ਮੌਸਮ ਸਾਫ਼ ਹੋ ਗਿਆ। ਇਸ ਕਾਰਨ ਜ਼ਿਲ੍ਹੇ ਵਿੱਚ ਮੌਸਮ ਕੁਝ ਗਰਮ ਹੋ ਗਿਆ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਅੱਗੇ ਪੰਜਾਬ ਸਰਕਾਰ ਦੀਆਂ ਮਸ਼ਹੂਰੀ ਵਾਲੀਆਂ ਸਕ੍ਰੀਨਾਂ ਹਟਾਈਆਂ ਜਾਣ : SGPC ਦਾ ਬਿਆਨ

ਬੀਤੇ ਦਿਨ ਫਿਰ ਸਵੇਰ ਤੋਂ ਹੀ ਬੱਦਲਵਾਈ ਅਤੇ ਹਲਕੀ ਬਾਰਿਸ਼ ਕਾਰਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ ਰਿਹਾ, ਜਦੋਂ ਕਿ ਸ਼ੁੱਕਰਵਾਰ ਨੂੰ ਇਹ 16 ਡਿਗਰੀ ਤੱਕ ਪਹੁੰਚ ਗਿਆ। ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 3 ਤੋਂ 5 ਫਰਵਰੀ ਤੱਕ ਮੀਂਹ ਪੈਣ ਦੀ ਸੂਚਨਾ ਹੈ। ਅੱਜ ਸਵੇਰੇ ਕੁਝ ਥਾਵਾਂ ’ਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 4 ਅਤੇ 5 ਫਰਵਰੀ ਨੂੰ ਜ਼ਿਆਦਾਤਰ ਹਲਕੀ ਅਤੇ ਭਾਰੀ ਬਾਰਿਸ਼ ਹੋਵੇਗੀ।

ਅੱਜ ਹੋਈ ਬਾਰਿਸ਼ ਕਾਰਨ ਸੀਤ ਲਹਿਰ ਨੇ ਫਿਰ ਫੜਿਆ ਜ਼ੋਰ

ਇੱਥੇ ਇਹ ਵੀ ਦੱਸਣਯੋਗ ਹੈ ਕਿ 1 ਫਰਵਰੀ ਨੂੰ ਹੋਈ ਭਾਰੀ ਬਰਸਾਤ ਕਾਰਨ ਹਵਾ ਵਿੱਚ ਨਮੀ ਦੀ ਮਾਤਰਾ ਬਹੁਤ ਜ਼ਿਆਦਾ ਹੋ ਗਈ ਸੀ। ਇਸ ਦੇ ਨਤੀਜੇ ਵਜੋਂ ਜਦੋਂ ਦੂਜਾ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਤਾਂ ਹਵਾ ਵਿੱਚ ਨਮੀ ਵਧਣ ਕਾਰਨ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਜਲਾਲਾਬਾਦ ’ਚ ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਬੱਸ ਨੂੰ ਰੋਕ ਕੇ ਕੀਤੀ ਵੱਡੀ ਵਾਰਦਾਤ

ਇਸ ਨਾਲ ਤਾਪਮਾਨ ਵੀ ਹੇਠਾਂ ਆਵੇਗਾ। ਇਸ ਦੇ ਨਾਲ ਹੀ ਹਿਮਾਚਲ ਵਿੱਚ ਦੋ ਦਿਨਾਂ ਤੋਂ ਪੈ ਰਹੀ ਬਰਸਾਤ ਅਤੇ ਬਰਫ਼ਬਾਰੀ ਕਾਰਨ ਢਾਈ ਮਹੀਨਿਆਂ ਤੋਂ ਚੱਲ ਰਿਹਾ ਸੋਕਾ ਵੀ ਖ਼ਤਮ ਹੋ ਗਿਆ ਹੈ। 4 ਫਰਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਈ ਥਾਵਾਂ ’ਤੇ ਅਤੇ 5 ਫਰਵਰੀ ਨੂੰ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News