ਪੰਜਾਬ 'ਚ ਵਿਗੜੇਗਾ ਮੌਸਮ, ਭਾਰੀ ਮੀਂਹ ਦਾ ਅਲਰਟ, ਕਿਤੇ ਜਾਣਾ ਹੈ ਤਾਂ ਸੋਚ-ਸਮਝ ਕੇ ਬਣਾਓ ਪਲਾਨ
Thursday, Feb 15, 2024 - 02:20 PM (IST)
ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ 17 ਫਰਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਬਸੰਤ ਰੁੱਤ ਦਾ ਪਹਿਲਾ ਭਾਰੀ ਮੀਂਹ 18 ਅਤੇ 19 ਫਰਵਰੀ ਨੂੰ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ Free, ਕਿਸਾਨਾਂ ਨੇ ਹਰ ਪਾਸਿਓਂ ਘੇਰਿਆ (ਵੀਡੀਓ)
ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਬੱਦਲ ਛਾਏ ਰਹਿ ਸਕਦੇ ਹਨ ਅਤੇ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 14 ਫਰਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੌਸਮ ਸਾਫ਼ ਰਹੇਗਾ ਅਤੇ 15 ਫਰਵਰੀ ਨੂੰ ਕਈ ਜ਼ਿਲ੍ਹਿਆਂ 'ਚ ਹਲਕਾ ਮੀਂਹ ਪੈ ਸਕਦਾ ਹੈ, ਜਿਸ ਤੋਂ ਬਾਅਦ 18 ਅਤੇ 19 ਤਾਰੀਖ਼ ਨੂੰ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਬੰਦ ਰਹਿਣਗੀਆਂ Internet ਸੇਵਾਵਾਂ, ਜਾਰੀ ਹੋਏ ਹੁਕਮ
ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ ਕਿਉਂਕਿ ਮੈਦਾਨੀ ਇਲਾਕਿਆਂ 'ਚ ਮੀਂਹ ਤੋਂ ਪਹਿਲਾਂ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਹੋਵੇਗੀ, ਜਿਸ ਕਾਰਨ ਠੰਡ ਹੋਰ ਵੀ ਜ਼ਿਆਦਾ ਵਧੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8