ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ ਦਾ Alert ਜਾਰੀ,  ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ

Sunday, Mar 16, 2025 - 06:51 PM (IST)

ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ ਦਾ Alert ਜਾਰੀ,  ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ 'ਚ ਮੌਸਮ ਵਿਭਾਗ ਵੱਲੋਂ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ ਵਿੱਚ ਅੱਜ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ‘ਚ ਬੱਦਲ ਗਰਜਣ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਥੇ ਦੱਸ ਦੇਈਏ ਕਿ ਪੰਜਾਬ ਵਿਚ ਵੀ ਬੀਤੇ ਦਿਨਾਂ ਤੋਂ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਉੱਥੇ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ‘ਚ ਜੋ ਗਿਰਾਵਟ ਵੇਖਣ ਨੂੰ ਮਿਲ ਰਹੀ ਸੀ, ਉਹ ਹੁਣ ਫਿਰ ਤੋਂ ਵਧੇਗੀ।

ਇਹ ਵੀ ਪੜ੍ਹੋ : Punjab: ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਤੀ-ਪਤਨੀ ਨੇ ਇਕੱਠਿਆਂ ਤੋੜਿਆ ਦਮ

ਪਿਛਲੇ 24 ਘੰਟਿਆਂ ਦੌਰਾਨ 1.4 ਮਿਲੀਮੀਟਰ ਮੀਂਹ ਕੀਤਾ ਗਿਆ ਦਰਜ 
ਪਿਛਲੇ 24 ਘੰਟਿਆਂ ਦੌਰਾਨ 1.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਦਿਨ ਭਰ ਬੱਦਲ ਛਾਏ ਰਹਿਣ ਤੋਂ ਬਾਅਦ ਤਾਪਮਾਨ ‘ਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋਕਿ ਆਮ ਨਾਲੋਂ 2.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਅਬੋਹਰ ਵਿੱਚ ਸੀ।

ਇਹ ਵੀ ਪੜ੍ਹੋ : Punjab: ਇੰਗਲੈਂਡ ਦੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਦਿੱਲੀ ਵਿਚ ਵੀ ਮੀਂਹ ਦੀ ਚਿਤਾਵਨੀ ਜਾਰੀ 
ਉਥੇ ਹੀ ਰਾਸ਼ਟਰੀ ਰਾਜਧਾਨੀ ਦਿੱਲੀ-ਐੱਨ. ਸੀ. ਆਰ. ਵਿੱਚ ਵੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਪਿਛਲੇ ਦੋ ਦਿਨਾਂ ਤੋਂ ਮੀਂਹ ਦੀ ਚਿਤਾਵਨੀ ਜਾਰੀ ਹੈ। ਆਈ. ਐੱਮ. ਡੀ. ਦੀ ਤਾਜ਼ਾ ਜਾਣਕਾਰੀ ਮੁਤਾਬਕ ਅਗਲੇ ਤਿੰਨ ਦਿਨਾਂ ਵਿੱਚ ਦੇਸ਼ ਦੇ ਕੁਝ ਹਿੱਸਿਆਂ 'ਚ ਤੇਜ਼ ਗਰਮੀ ਦੀ ਸੰਭਾਵਨਾ ਹੈ, ਜਦਕਿ ਕਈ ਸੂਬਿਆਂ ਵਿੱਚ ਗੜੇਮਾਰੀ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਅਸਾਮ ਅਤੇ ਰਾਜਸਥਾਨ ‘ਚ ਵੀ ਚੱਕਰਵਾਤੀ ਸਰਕੂਲੇਸ਼ਨ ਮੌਜੂਦ ਹੈ। ਇਸ ਕਾਰਨ ਰਾਜਸਥਾਨ ਤੋਂ ਪੰਜਾਬ ਤੱਕ ਇਕ ਟਰੱਫ ਲਾਈਨ ਬਣ ਗਈ ਹੈ, ਜਿਸ ਕਰਕੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਅਤੇ ਅਰੁਣਾਚਲ ਪ੍ਰਦੇਸ਼ ਵਿਚ ਵੀ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਹਰਿਆਣਾ ਵਿਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। 

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ ਇਲਾਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇


author

shivani attri

Content Editor

Related News