ਪੰਜਾਬ 'ਚ ਭਾਰੀ ਮੀਂਹ ਨਾਲ ਗੜ੍ਹੇ ਪੈਣ ਦਾ ਅਲਰਟ! 19 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
Wednesday, Jan 22, 2025 - 10:24 AM (IST)
 
            
            ਚੰਡੀਗੜ੍ਹ : ਪੰਜਾਬ 'ਚ ਮੌਸਮ ਬਦਲਣ ਵਾਲਾ ਹੈ। ਦਰਅਸਲ ਪੱਛਮੀ ਗੜਬੜੀ ਕਾਰਨ ਸੂਬੇ ਦੇ ਕੁੱਝ ਜ਼ਿਲ੍ਹਿਆ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ 22-23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਦੇ ਨਾਲ-ਨਾਲ ਗੜ੍ਹੇ ਪੈਣ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾਵਾਂ ਦੀ ਦਿਸ਼ਾ ਬਦਲਣ ਕਾਰਨ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਦਿਨ ਦੇ ਤਾਪਮਾਨ 'ਚ ਮਾਮੂਲੀ ਤਬਦੀਲੀ ਦੇਖੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦਾ ਸੀਨੀਅਰ IAS ਅਧਿਕਾਰੀ ਲਵੇਗਾ VRS, ਸਰਕਾਰ ਨੇ ਮਨਜ਼ੂਰ ਕੀਤੀ ਅਰਜ਼ੀ
ਪੰਜਾਬ 'ਚ ਅੱਜ ਅਤੇ ਭਲਕੇ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ ਅਤੇ ਕਈ ਥਾਵਾਂ 'ਤੇ ਤੂਫ਼ਾਨ ਦੇ ਵੀ ਆਸਾਰ ਹਨ। 2 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ ‘ਚ ਮੀਂਹ ਪੈ ਸਕਦਾ ਹੈ। 
ਪੰਜਾਬ ਦੇ ਮੁੱਖ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ- ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਆਮ ਨਾਲੋਂ 8 ਤੋਂ 19 ਡਿਗਰੀ ਵੱਧ ਰਹਿਣ ਦੀ ਉਮੀਦ ਹੈ।
ਜਲੰਧਰ- ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਆਮ ਨਾਲੋਂ 8 ਤੋਂ 20 ਡਿਗਰੀ ਵੱਧ ਰਹਿਣ ਦੀ ਉਮੀਦ ਹੈ।
ਲੁਧਿਆਣਾ- ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਆਮ ਨਾਲੋਂ 13 ਤੋਂ 23 ਡਿਗਰੀ ਵੱਧ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਲਈ ਜਾਰੀ ਹੋਇਆ ਸਖ਼ਤ ਫ਼ਰਮਾਨ! ਬੱਚਿਆਂ ਵਾਂਗ ਪਾਉਣੀ ਪਵੇਗੀ ਵਰਦੀ
ਪਟਿਆਲਾ- ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਆਮ ਨਾਲੋਂ 12 ਤੋਂ 24 ਡਿਗਰੀ ਵੱਧ ਰਹਿਣ ਦੀ ਉਮੀਦ ਹੈ।
ਮੋਹਾਲੀ- ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਤਾਪਮਾਨ ਆਮ ਨਾਲੋਂ 12 ਤੋਂ 24 ਡਿਗਰੀ ਵੱਧ ਰਹਿਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            