ਪੰਜਾਬ ਦੇ ਇਨ੍ਹਾਂ ਸੱਤ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਪਵੇਗਾ ਭਾਰੀ ਮੀਂਹ ਅਤੇ ਪੈਣਗੇ ਗੜੇ
Saturday, Jan 11, 2025 - 05:13 PM (IST)
ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਅੱਜ ਸੂਬੇ ਵਿਚ ਸੰਘਣੀ ਧੁੰਦ, ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਸਮੇਤ ਹੋਰ ਜ਼ਿਲ੍ਹਿਆਂ ਵਿਚ ਵੀ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਏ ਜਾਰੀ
7 ਜ਼ਿਲ੍ਹਿਆਂ ਵਿਚ ਬਿਜਲੀ ਡਿੱਗਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ
ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ਵਿਚ ਗੜੇਮਾਰੀ, ਬਿਜਲੀ ਡਿੱਗਣ ਅਤੇ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਸੰਗਰੂਰ, ਬਰਨਾਲਾ, ਮੋਗਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਵਿਖੇ ਗੜੇਮਾਰੀ, ਬਿਜਲੀ ਡਿੱਗਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿਚ ਸੰਘਣੀ ਧੁੰਦ ਪੈਣ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 10 ਜਨਵਰੀ ਨੂੰ ਸੂਬੇ ਵਿਚ ਸੰਘਣੀ ਧੁੰਦ ਕਾਰਨ ਅਨੇਕਾਂ ਜਗ੍ਹਾ ਸੜਕੀ ਹਾਦਸੇ ਵਾਪਰੇ ਜਿਸ ਵਿਚ 6 ਮੌਤਾਂ ਹੋ ਗਈਆਂ। ਮੌਸਮ ਵਿਭਾਗ ਵੱਲੋਂ ਵਾਹਨ ਚਾਲਕਾਂ ਨੂੰ ਰੋਡ 'ਤੇ ਜਾਣ ਸਮੇਂ ਬੇਹੱਦ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ 12 ਅਤੇ 13 ਜਨਵਰੀ ਨੂੰ ਸੂਬੇ ਵਿਚ ਸੰਘਣੀ ਧੁੰਦ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਸ਼ਿਵ ਸ਼ੈਨਾ ਆਗੂ ਅੱਧੀ ਰਾਤ ਕੀਤਾ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e