ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ ਦਿਨਾਂ ਦਾ ਹਾਲ

Saturday, Apr 04, 2026 - 06:46 PM (IST)

ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ (ਵੈੱਬ ਡੈਸਕ)-ਪੰਜਾਬ ਵਿਚ ਮੌਸਮ ਲਗਾਤਾਰ ਕਰਵਟਾਂ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ। ਹਿਮਾਚਲ ਵਿਚ ਹੋ ਰਹੀ ਬਰਫ਼ਬਾਰੀ ਕਾਰਨ ਪੰਜਾਬ ਦੇ ਤਾਪਮਾਨ ਵਿਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਇਸੇ ਕੜੀ ਵਿਚ ਅੱਜ ਜਲੰਧਰ ਵਿਚ ਜਿੱਥੇ ਭਾਰੀ ਮੀਂਹ ਪਿਆ, ਉਥੇ ਹੀ ਗੜੇਮਾਰੀ ਵੀ ਹੋਈ। ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਜਲੰਧਰ ਦੇ ਇਲਾਵਾ ਅੰਮ੍ਰਿਤਸਰ, ਮੋਗਾ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ ਵਿਚ ਵੀ ਜਿੱਥੇ ਭਾਰੀ ਮੀਂਹ ਪਿਆ, ਉਥੇ ਹੀ ਅੰਮ੍ਰਿਤਸਰ ਅਤੇ ਮੋਗਾ ਵਿਚ ਗੜੇਮਾਰੀ ਵੀ ਹੋਈ। 
ਇਹ ਵੀ ਪੜ੍ਹੋ: ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

PunjabKesari

ਦੱਸਣਯੋਗ ਹੈ ਕਿ ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 4 ਅਪ੍ਰੈਲ ਲਈ ਪਹਿਲਾਂ ਹੀ ਸੂਬੇ ਵਿਚ ਪਹਿਲਾਂ ਹੀ ਭਾਰੀ ਬਾਰਿਸ਼ ਅਤੇ ਗੜੇਮਾਰੀ ਲਈ ਓਰੇਂਜ ਅਲਰਟ ਐਲਾਨਿਆ ਗਿਆ ਹੈ। ਇਸ ਵਿਚ ਸਾਵਧਾਨ ਰਹਿਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਫਿਲਹਾਲ ਜਾਰੀ ਹੋਏ ਅਨੁਮਾਨ ਮੁਤਾਬਕ 5 ਅਪ੍ਰੈਲ ਨੂੰ ਦੁਪਹਿਰ ਬਾਅਦ ਮੌਸਮ ਆਮ ਵਾਂਗ ਹੋਣ ਦੇ ਆਸਾਰ ਹਨ। ਬਦਲ ਰਹੇ ਮੌਸਮ ਵਿਚ ਸਿਹਤ ਮਾਹਿਰਾਂ ਵੱਲੋਂ ਸਾਵਧਾਨੀ ਵਰਤਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿਉਂਕਿ ਇਸ ਤਰ੍ਹਾਂ ਦੇ ਮੌਸਮ ਵਿਚ ਸਿਹਤ ਖ਼ਰਾਬ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।

PunjabKesari

ਆਉਣ ਵਾਲੇ ਦਿਨਾਂ ਦੀ ਸਥਿਤੀ
5 ਅਤੇ 6 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਵਿਭਾਗ ਵੱਲੋਂ ਕੋਈ ਖ਼ਾਸ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ 7 ਅਤੇ 8 ਅਪ੍ਰੈਲ ਨੂੰ ਮੌਸਮ ਇਕ ਵਾਰ ਫਿਰ ਕਰਵਟ ਲਵੇਗਾ ਅਤੇ ਲਗਭਗ ਪੂਰੇ ਸੂਬੇ 'ਚ ਯੈਲੋ ਅਲਰਟ ਰਹੇਗਾ। ਇਨ੍ਹਾਂ ਦਿਨਾਂ ਦੌਰਾਨ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਨਾਗਰਿਕਾਂ ਨੂੰ ਮੌਸਮ ਦੀਆਂ ਇਨ੍ਹਾਂ ਤਬਦੀਲੀਆਂ ਪ੍ਰਤੀ ਸੁਚੇਤ ਰਹਿਣ ਅਤੇ ਤਾਜ਼ਾ ਜਾਣਕਾਰੀ ਮੁਤਾਬਕ ਆਪਣੀ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਹੈ।

PunjabKesari

PunjabKesari

 

ਇਹ ਵੀ ਪੜ੍ਹੋ: 36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ ਰੋਂਦਿਆਂ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News