ਅੰਮ੍ਰਿਤਸਰ 'ਚ ਤੇਜ਼ ਮੀਂਹ ਤੇ ਤੂਫ਼ਾਨ ਨੇ ਤੋੜਿਆ 53 ਸਾਲਾਂ ਦਾ ਰਿਕਾਰਡ, ਡਿੱਗੇ ਦਰੱਖਤ ਅਤੇ ਬਿਜਲੀ ਦੇ ਖੰਬੇ

Friday, Jun 16, 2023 - 11:35 AM (IST)

ਅੰਮ੍ਰਿਤਸਰ 'ਚ ਤੇਜ਼ ਮੀਂਹ ਤੇ ਤੂਫ਼ਾਨ ਨੇ ਤੋੜਿਆ 53 ਸਾਲਾਂ ਦਾ ਰਿਕਾਰਡ, ਡਿੱਗੇ ਦਰੱਖਤ ਅਤੇ ਬਿਜਲੀ ਦੇ ਖੰਬੇ

ਅੰਮ੍ਰਿਤਸਰ (ਰਮਨ)- ਗੁਰੂ ਨਗਰੀ ਵਿਚ ਬੀਤੇ ਦਿਨੀਂ ਮੌਸਮ ਵਿਚ ਤਬਦੀਲੀ ਆਉਣ ਨਾਲ ਆਏ ਤੇਜ਼ ਤੂਫ਼ਾਨ ਅਤੇ ਭਾਰੀ ਬਰਸਾਤ ਨੇ ਪਿਛਲੇ 53 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸ਼ਹਿਰ ਵਿਚ ਹੋਈ ਤੇਜ਼ ਬਰਸਾਤ ਦੇ ਨਾਲ ਉਥੇ ਹੀ ਜ਼ਰਜਰ ਇਮਾਰਤਾਂ ਲੋਕਾਂ ਨੂੰ ਡਰਾਉਣ ਲੱਗ ਪਈਆਂ ਹਨ ਅਤੇ ਤੂਫ਼ਾਨ ਨੇ ਸ਼ਹਿਰ ਦੀਆਂ ਸੜਕਾਂ, ਪਾਰਕਾਂ ਆਦਿ ’ਤੇ ਪੂਰਾ ਤਾਂਡਵ ਮਚਾਇਆ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਹੈ। ਨਗਰ ਨਿਗਮ ਦੇ ਐੱਮ. ਟੀ. ਪੀ. ਵਿਭਾਗ ਵਲੋਂ ਸ਼ਹਿਰ ਵਿਚ ਜ਼ਰਜਰ ਇਮਾਰਤਾਂ ਨੂੰ ਲੈ ਕੇ ਏ. ਟੀ. ਪੀ. ਨੂੰ ਨੋਟਿਸ ਜਾਰੀ ਕੀਤੇ ਹਨ ਕਿ ਇਮਾਰਤਾਂ ਦਾ ਸਰਵੇਖਣ ਕੀਤਾ ਜਾਵੇ ਅਤੇ ਬਰਸਾਤ ਆਉਣ ਤੋਂ ਪਹਿਲਾਂ-ਪਹਿਲਾਂ ਢਹਾਉਣ ਦੀਆਂ ਹਦਾਇਤਾਂ ਕੀਤੀਆਂ ਜਾਣ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।

ਇਹ ਵੀ ਪੜ੍ਹੋ-  ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਨੇ ਉਜਾੜਿਆ ਪਰਿਵਾਰ, ਪਤੀ ਦੀ ਦਰਦਨਾਕ ਮੌਤ

PunjabKesari

ਅੰਮ੍ਰਿਤਸਰ ਵਿਚ ਪਿਛਲੇ 24 ਘੰਟਿਆਂ ਦੌਰਾਨ 129.5 ਐੱਮ. ਐੱਮ. ਮੀਂਹ ਨੋਟ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 30 ਜੂਨ 1970 ਨੂੰ 92.6 ਐੱਮ. ਐੱਮ. ਮੀਂਹ ਦਰਜ ਕੀਤਾ ਗਿਆ ਸੀ। ਇਸ ਵਾਰ ਜੂਨ ਦੇ ਮਹੀਨੇ ਪਏ ਗੜੇ ਅਤੇ ਤੇਜ਼ ਤੂਫ਼ਾਨ ਤੇ ਮੀਂਹ ਨੇ ਪਿਛਲੇ 53 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਹਿਰ ਦੀਆਂ ਸੜਕਾਂ ’ਤੇ ਖੱਡਿਆਂ ਦੀ ਭਰਮਾਰ ਹੋਈ ਪਈ ਹੈ ਅਤੇ ਬਰਸਾਤੀ ਪਾਣੀ ਨਾਲ ਭਰੇ ਹੋਏ ਹਨ, ਜਿਨ੍ਹਾਂ ਵਿਚ ਲੋਕ ਡਿੱਗ ਕੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਦੇ ਨਾਲ ਵੱਖ-ਵੱਖ ਏਜੰਸੀਆਂ ਵਲੋਂ ਸ਼ਹਿਰ ਵਿਚ ਕੀਤੇ ਕੰਮਾਂ ਦੀ ਵੀ ਖੋਲ੍ਹ ਦਿੱਤੀ ਗਈ ਹੈ। ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਹੋਏ ਕੰਮਾਂ ਤੋਂ ਬਾਅਦ ਉਥੇ ਟੋਏ ਪੈ ਗਏ ਹਨ, ਜਿਸ ਨੂੰ ਲੈ ਕੇ ਕੋਈ ਵੀ ਅਧਿਕਾਰੀ ਧਿਆਨ ਨਹੀਂ ਦੇ ਰਿਹਾ ਹੈ।

ਇਹ ਵੀ ਪੜ੍ਹੋ- SGPC ਨੇ ਸੱਦੀ ਹੰਗਾਮੀ ਮੀਟਿੰਗ, ਲਿਆ ਜਾ ਸਕਦਾ ਹੈ ਵੱਡਾ ਫ਼ੈਸਲਾ

PunjabKesari

ਸਮਾਰਟ ਸਿਟੀ ਤਹਿਤ ਹੋ ਰਹੇ ਵਿਕਾਸ ਕਾਰਜਾਂ ਵਿਚ ਖਜ਼ਾਨੇ ਵਾਲੇ ਗੇਟ ਤੋਂ ਲੈ ਕੇ ਗਿਲਵਾਲੀ ਗੇਟ ਤੱਕ ਕਈ ਥਾਵਾਂ ’ਤੇ ਲੱਗੀਆਂ ਸਟਰੀਟ ਦੇ ਖੰਭੇ ਤੇਜ਼ ਤੂਫ਼ਾਨ ਨਾਲ ਟੁੱਟ ਚੁੱਕੇ ਹਨ। ਇਹ ਖੰਭੇ ਕੁਝ ਸਮਾਂ ਪਹਿਲਾਂ ਹੀ ਲਗਾਏ ਗਏ ਸਨ, ਜਿਸ ਨੂੰ ਲੈ ਕੇ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ ਕਿ ਕੀ ਸਮਾਰਟ ਸਿਟੀ ਤਹਿਤ ਹੋ ਰਹੇ ਕੰਮਾਂ ਵਿਚ ਘਟੀਆ ਮਟੀਰੀਅਲ ਤਾਂ ਨਹੀਂ ਵਰਤਿਆ ਜਾ ਰਿਹਾ ਹੈ, ਇਹ ਜਾਂਚ ਦਾ ਵਿਸ਼ਾ ਹੈ।

ਨਗਰ ਨਿਗਮ ਦਾ ਸੀਵਰੇਜ ਸਿਸਟਮ ਠੱਪ

ਸ਼ਹਿਰ ਵਿਚ ਭਾਰੀ ਬਰਸਾਤ ਪੈਣ ਨਾਲ ਸ਼ਹਿਰ ਦੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਉਥੇ ਹੀ ਦੁਕਾਨਦਾਰੀ ਚੋਪਟ ਹੋਈ ਅਤੇ ਦੂਜੇ ਪਾਸੇ ਨਿਗਮ ਅਧਿਕਾਰੀਆਂ ਦੇ ਕਾਰਜਪ੍ਰਣਾਲੀ ਦੀ ਪੋਲ ਖੁੱਲ੍ਹ ਗਈ। ਅਗਲੇ ਦਿਨਾਂ ਵਿਚ ਜੇਕਰ ਤੇਜ਼ ਮੀਂਹ ਪੈਦਾ ਹੈ ਤਾਂ ਸਾਰੇ ਸ਼ਹਿਰ ਅਤੇ ਅੰਦਰੂਨੀ ਇਲਾਕਿਆਂ ਵਿਚ ਲੋਕਾਂ ਦੇ ਘਰਾਂ ਅੰਦਰ ਪਾਣੀ ਦਾਖ਼ਲ ਹੋ ਜਾਵੇਗਾ।

ਇਹ ਵੀ ਪੜ੍ਹੋ- ਮੋਗਾ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਪੁਆਏ ਵੈਣ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਦਰਦਨਾਕ ਮੌਤ

PunjabKesari

ਬਿਜਲੀ ਸਪਲਾਈ ਹੋਈ ਠੱਪ

ਤੇਜ਼ ਤੂਫ਼ਾਨ ਨਾਲ ਜਿੱਥੇ ਸੜਕਾਂ ’ਤੇ ਵੱਡੇ-ਵੱਡੇ ਦਰੱਖਤ ਅਤੇ ਬਿਜਲੀ ਦੇ ਖੰਬੇ ਹੇਠਾਂ ਡਿੱਗੇ ਹੋਏ ਹਨ, ਉਥੇ ਹੀ ਦਰਜਨਾਂ ਇਲਾਕਿਆਂ ਵਿਚ 8 ਤੋਂ 10 ਘੰਟੇ ਤੱਕ ਬਿਜਲੀ ਸਪਲਾਈ ਪੂਰੀ ਤਰ੍ਹਾਂ ਬਹਾਲ ਨਹੀਂ ਹੋ ਸਕੀ। ਹਾਲਾਂਕਿ ਪਾਵਰਕਾਮ ਦੀਆਂ ਟੈਕਨੀਕਲ ਟੀਮਾਂ ਫੀਲਡ ਵਿਚ ਬਿਜਲੀ ਸਪਲਾਈ ਬਹਾਲ ਕਰਨ ਨੂੰ ਜੁਟੀਆਂ ਰਹੀਆਂ।

ਇਹ ਵੀ ਪੜ੍ਹੋ- ਛੁੱਟੀਆਂ ਦੌਰਾਨ ਗੁਰੂਨਗਰੀ 'ਚ ਲੱਗੀਆਂ ਰੌਣਕਾਂ, ਸੈਲਾਨੀਆਂ ਦੀ ਵਧ ਰਹੀ ਗਿਣਤੀ ਕਾਰਨ ਹੋਟਲ ਤੇ ਸਰਾਂਵਾਂ ਫੁਲ

PunjabKesari

ਪਾਵਰਕਾਮ ਦੇ ਕਾਗਜ਼ੀ ਸ਼ੇਰ ਹੋਏ ਢੇਰ

ਪਾਵਰਕਾਮ ਦੇ ਕਈ ਅਧਿਕਾਰੀ ਕਾਗਜ਼ੀ ਗੱਲਾਂ ਕਰਦੇ ਆਮ ਦਿਖਾਈ ਦਿੰਦੇ ਹਨ। ਹਾਲਾਂਕਿ ਇਸ ਬਰਸਾਤ ਨਾਲ ਇੰਨ੍ਹਾਂ ਕਾਗਜ਼ੀ ਸ਼ੇਰਾਂ ਨੂੰ ਢੇਰ ਕਰ ਦਿੱਤਾ ਹੈ। ਹਮੇਸ਼ਾ ਬਰਸਾਤਾਂ ਤੋਂ ਪਹਿਲਾਂ ਪਾਵਰਕਾਮ ਵਲੋਂ ਜਿਨ੍ਹਾਂ ਦਰੱਖਤਾਂ ਦੇ ਆਲੇ-ਦੁਆਲੇ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ, ਉਨ੍ਹਾਂ ਦਰੱਖਤਾਂ ਦੀ ਕਟਾਈ ਕੀਤੀ ਜਾਂਦੀ ਸੀ ਪਰ ਇਸ ਵਾਰ ਇਸ ਕੰਮ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਜਦੋਂ ਤੇਜ਼ ਤੂਫਾਨ ਆਇਆ ਤਾਂ ਦਰੱਖਤ ਬਿਜਲੀ ਦੀਆਂ ਤਾਰਾਂ ’ਤੇ ਡਿੱਗ ਗਏ ਅਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News