3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਹਨ੍ਹੇਰੀ-ਤੂਫ਼ਾਨ ਦਾ Alert,ਸਾਵਧਾਨ ਰਹਿਣ ਲੋਕ

Sunday, May 03, 2026 - 06:33 PM (IST)

3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਹਨ੍ਹੇਰੀ-ਤੂਫ਼ਾਨ ਦਾ Alert,ਸਾਵਧਾਨ ਰਹਿਣ ਲੋਕ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ 5 ਦਿਨਾਂ ਲਈ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਅੱਜ ਤੋਂ ਲੈ ਕੇ 7 ਮਈ ਤੱਕ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਮੌਸਮ ਬੇਹੱਦ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ: Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ 3 ਅਤੇ 4 ਮਈ ਸੂਬੇ ਦੇ ਬਹੁਤ ਸਾਰੇ ਜ਼ਿਲ੍ਹਿਆਂ ਖ਼ਾਸ ਕਰਕੇ ਕੇਂਦਰੀ ਅਤੇ ਦੱਖਣੀ ਪੰਜਾਬ ਜਿਵੇਂ ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ ਵਿੱਚ ਖ਼ਰਾਬ ਮੌਸਮ ਸਬੰਧੀ 'ਓਰੇਂਜ ਅਲਰਟ' ਜਾਰੀ ਕੀਤਾ ਹੈ। ਇਨ੍ਹਾਂ ਦਿਨਾਂ ਦੌਰਾਨ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ।

PunjabKesari

ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ

5 ਮਈ ਨੂੰ ਵੀ ਕਈ ਜ਼ਿਲ੍ਹਿਆਂ 'ਚ ਮੌਸਮ ਖ਼ਰਾਬ ਰਹਿ ਸਕਦਾ ਹੈ, ਜਿੱਥੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। 6 ਮਈ ਤੋਂ ਮੌਸਮ 'ਚ ਸੁਧਾਰ ਹੋਣਾ ਸ਼ੁਰੂ ਹੋ ਜਾਵੇਗਾ। ਹਾਲਾਂਕਿ ਦੱਖਣ-ਪੱਛਮੀ ਹਿੱਸੇ ਜਿਵੇਂ ਫ਼ਾਜ਼ਿਲਕਾ, ਮੁਕਤਸਰ ਵਿਚ ਅਜੇ ਵੀ ਕੁਝ ਚਿਤਾਵਨੀ ਰਹੇਗੀ ਪਰ ਬਾਕੀ ਪੰਜਾਬ ਵਿੱਚ ਮੌਸਮ ਸਾਫ਼ ਹੋ ਜਾਵੇਗਾ। 7 ਮਈ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ਕੋਈ ਚਿਤਾਵਨੀ ਨਹੀਂ ਦਿੱਤੀ ਗਈ ਹੈ ਅਤੇ ਮੌਸਮ ਪੂਰੀ ਤਰ੍ਹਾਂ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ। 

ਇਹ ਵੀ ਪੜ੍ਹੋ: ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News