ਪੰਜਾਬ ''ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

Thursday, Jul 23, 2026 - 09:46 AM (IST)

ਪੰਜਾਬ ''ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਹਲਕੇ ਤੋਂ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵਲੋਂ 23 ਜੁਲਾਈ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 26, 27 ਅਤੇ 28 ਤਾਰੀਖ਼ ਨੂੰ ਵੀ ਸੂਬੇ 'ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ (ਵੀਡੀਓ)

ਮੌਸਮ ਵਿਭਾਗ ਮੁਤਾਬਕ ਅੱਜ ਮਾਨਸਾ, ਸੰਗਰੂਰ , ਬਰਨਾਲਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨਤਾਰਨ, ਮੋਗਾ, ਜਲੰਧਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ 'ਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਗਰਜਣ, ਹਨ੍ਹੇਰੀ-ਝੱਖੜ ਆਉਣ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ 75 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਬਾਕੀ ਸੂਬੇ 'ਚ ਮੀਂਹ ਦੀ ਰਫ਼ਤਾਰ ਕੁੱਝ ਘੱਟ ਰਹੇਗੀ।

ਇਹ ਵੀ ਪੜ੍ਹੋ : ਪੰਜਾਬੀਆਂ ਦੇ ਖ਼ਾਤਿਆਂ 'ਚ ਆਏ 36,249.45 ਕਰੋੜ, ਇਨ੍ਹਾਂ ਅੰਕੜਿਆਂ ਨੇ ਖਿੱਚਿਆ ਧਿਆਨ

24 ਅਤੇ 25 ਜੁਲਾਈ ਨੂੰ ਉੱਤਰੀ ਪੰਜਾਬ ਦੇ ਨਾਲ-ਨਾਲ ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਇਲਾਵਾ 26 ਜੁਲਾਈ ਨੂੰ ਵੀ ਮਾਝੇ ਦੇ ਖੇਤਰਾਂ 'ਚ ਮੀਂਹ ਦਾ ਜ਼ੋਰ ਬਣਿਆ ਰਹੇਗਾ, ਜਦੋਂ ਕਿ ਮਾਲਵਾ ਅਤੇ ਦੋਆਬਾ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਹਲਕੇ ਤੋਂ ਦਰਮਿਆਨੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਜਹੈ ਕਿ ਉਹ ਮੌਸਮ ਦੀਆਂ ਤਬਦੀਲੀਆਂ ਨੂੰ ਧਿਆਨ 'ਚ ਰੱਖਦੇ ਹੋਏ ਆਪਣੇ ਕੰਮਕਾਜ ਦੀ ਯੋਜਨਾ ਬਣਾਉਣ ਅਤੇ ਭਾਰੀ ਮੀਂਹ, ਹਨ੍ਹੇਰੀ-ਝੱਖੜ ਦੌਰਾਨ ਦਰਖੱਤਾਂ ਦੇ ਹੇਠ ਨਾ ਜਾਣ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News